ਤਪਾ ਮੰਡੀ ਦੇ ਮਸ਼ਹੂਰ ਜਿਊਲਰ ਦੇ 20 ਸਾਲਾ ਨੌਜਵਾਨ ਪੁੱਤ ਦੀ ਕੋਰੋਨਾ ਕਾਰਣ ਮੌਤ
Sunday, Aug 16, 2020 - 06:32 PM (IST)
ਤਪਾ ਮੰਡੀ (ਸ਼ਾਮ,ਗਰਗ) : ਸਥਾਨਕ ਮੰਡੀ 'ਚ ਵੀ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜੋ ਕਿ ਖਤਰੇ ਦੀ ਘੰਟੀ ਬਣਦੇ ਜਾ ਰਹੇ ਹਨ। ਬੀਤੀ ਰਾਤ ਤਪਾ ਮੰਡੀ ਦੇ ਮਸ਼ਹੂਰ ਜਿਊਲਰ ਖੁਰਮੀ ਦੇ ਨੌਜਵਾਨ ਪੁੱਤ ਦੀ ਕੋਰੋਨਾ ਨਾਲ ਹੋਈ ਮੋਤ ਨੇ ਮੰਡੀ ਨਿਵਾਸੀਆਂ ਨੂੰ ਝੰਝੋੜ ਰੱਖ ਦਿੱਤਾ ਹੈ। ਇਸ ਮੌਤ ਦੀ ਪੁਸ਼ਟੀ ਕਰਦਿਆਂ ਐੱਸ.ਐੱਮ.ਓ. ਤਪਾ ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਰਾਜਿੰਦਰ ਸਿੰਘ (20) ਨੌਜਵਾਨ ਨੂੰ ਕਈ ਦਿਨਾਂ ਤੋਂ ਬੁਖਾਰ ਚੜ੍ਹਦਾ ਸੀ ਜਿਸ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਘਰ 'ਚ ਇਕਾਂਤਵਾਸ ਕੀਤਾ ਹੋਇਆ ਸੀ। ਕੱਲ ਸ਼ਾਮ ਮਰੀਜ਼ ਨੂੰ ਸ਼ਾਹ ਲੈਣ 'ਚ ਕੁਝ ਤਕਲੀਫ ਹੋਈ ਜਿਸ ਨੂੰ ਸਰਕਾਰੀ ਐਂਬੂਲੈਂਸ ਰਾਹੀਂ ਮੈਕਸ ਹਸਪਤਾਲ ਬਠਿੰਡਾ ਲਿਜਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਉਸੇਂ ਸਮੇਂ ਪਟਿਆਲਾ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੋਰੋਨਾ ਮਰੀਜ਼ ਦਾ ਪਿਉ ਬੋਲਿਆ, 3 ਕਤਲ ਕੀਤੇ, 30 ਸਾਲ ਜੇਲ ਕੱਟੀ, ਕਿਤੇ ਚੌਥਾ ਕਤਲ ਨਾ ਕਰਨਾ ਪੈ ਜਾਵੇ
ਐਤਵਾਰ ਸਵੇਰੇ ਜਿਵੇਂ ਹੀ ਸ਼ਹਿਰ ਵਿਚ ਨੌਜਵਾਨ ਦੀ ਮੌਤ ਦੀ ਖਬਰ ਪਹੁੰਚੀ ਤਾਂ ਸ਼ਹਿਰ ਵਿਚ ਗਮਗੀਨ ਮਾਹੌਲ ਬਣ ਗਿਆ। ਇਸ ਮੌਕੇ ਐੱਸ. ਐੱਮ. ਓ. ਤਪਾ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਸਾਰੇ ਦੇਸ਼ 'ਚ ਫੈਲੀ ਹੋਈ ਹੈ, ਇਸ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਇਸ ਦੇ ਬਚਾਅ ਲਈ ਮੂੰਹ 'ਤੇ ਮਾਸਕ ਲਗਾ ਕੇ ਰੱਖਣ, ਵਾਰ-ਵਾਰ ਹੱਥਾਂ ਨੂੰ ਸੈਨੇਟਾਈਜ਼ ਕਰਨ ਜਾਂ ਧੋਣ ਲਈ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਅਤੇ ਸੰਪਰਕ 'ਚ ਆਉਣ ਵਾਲੇ ਸਾਰਿਆਂ ਦੇ ਨਮੂਨੇ ਜਾਂਚ ਲਈ ਲਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ 'ਚ ਰਹਿਣ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਜ਼ਰੂਰ ਰੱਖਿਆ ਜਾਵੇ।
ਇਹ ਵੀ ਪੜ੍ਹੋ : ਗਿੱਦੜਬਾਹਾ : ਦੋ ਧੜਿਆਂ 'ਚ ਖੂਨੀ ਭੇੜ, 200 ਤੋਂ ਵਧੇਰੇ ਨੌਜਵਾਨਾਂ ਨੇ ਚਲਾਏ ਬੇਸ ਬੈਟ, ਹਾਕੀਆਂ ਤੇ ਗੋਲੀਆਂ