ਖੰਨਾ ''ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ ''ਤੇ ਤਾੜ-ਤਾੜ ਚੱਲੀਆਂ ਗੋਲੀਆਂ
Friday, May 01, 2026 - 08:32 AM (IST)
ਖੰਨਾ (ਵਿਪਨ) : ਖੰਨਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ 'ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ 'ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਵਿਅਕਤੀ ਅਨੁਸਾਰ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਢਾਬੇ 'ਤੇ ਚਾਰ ਰਾਊਂਡ ਫਾਇਰ ਕੀਤੇ ਗਏ। ਉਸ ਨੇ ਕਿਹਾ ਕਿ ਜਦੋਂ ਉਹ ਗੋਲੀਆਂ ਚਲਾ ਰਹੇ ਸਨ ਤਾਂ ਉਹ ਡਰ ਕੇ ਦੂਸਰੇ ਪਾਸੇ ਨੂੰ ਭੱਜ ਗਿਆ। ਗੋਲੀਆਂ ਚਲਾਉਣ ਵਾਲਿਆਂ ਨੇ ਗੋਲੀਆਂ ਢਾਬੇ ਦੇ ਛੱਟਰ 'ਤੇ ਚਲਾਈਆਂ ਅਤੇ ਫਿਰ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
