ਲੋਕ ਸਭਾ ਚੋਣਾਂ : ਕਈ ਕੇਂਦਰੀ ਮੰਤਰੀਆਂ ਸਮੇਤ 5 ਮੁੱਖ ਮੰਤਰੀਆਂ ਦੀ ਮੌਜੂਦਗੀ ਦਾ ਗਵਾਹ ਬਣਿਆ ਲੁਧਿਆਣਾ

05/31/2024 10:37:25 AM

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੌਰਾਨ ਪੰਜਾਬ ਵਿਚ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਲਈ ਪ੍ਰਚਾਰ ਦਾ ਸ਼ੋਰ ਵੀਰਵਾਰ ਦੀ ਸ਼ਾਮ ਨੂੰ ਸ਼ਾਂਤ ਹੋ ਗਿਆ। ਜਿਥੋਂ ਤੱਕ ਪੰਜਾਬ ਦਾ ਸਵਾਲ ਹੈ, ਉਸ ਵਿਚੋਂ ਲੁਧਿਆਣਾ ਨੂੰ ਕਾਫੀ ਹਾਈ ਪ੍ਰੋਫਾਈਲ ਸੀਟ ਮੰਨਿਆ ਜਾ ਰਿਹਾ ਹੈ ਕਿਉਂਕਿ ਇੱਥੇ ਕਾਂਗਰਸ ਵੱਲੋਂ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ ਅਤੇ ਭਾਜਪਾ ਵੱਲੋਂ ਲਗਾਤਾਰ ਤਿੰਨ ਵਾਰ ਦੇ ਐੱਮ. ਪੀ. ਰਵਨੀਤ ਬਿੱਟੂ ਨੂੰ ਸ਼ਾਮਲ ਕਰਕੇ ਉਮੀਦਵਾਰ ਬਣਾਇਆ ਗਿਆ ਹੈ, ਜਿਸ ਕਾਰਨ ਦੋਵੇਂ ਹੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਗਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਅਸ਼ੋਕ ਪਰਾਸ਼ਰ ਲਈ ਪੂਰੀ ਤਾਕਤ ਲਾ ਦਿੱਤੀ ਹੈ, ਜਿਸ ਕਾਰਨ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਕਈ ਕੇਂਦਰੀ ਮੰਤਰੀਆਂ ਸਮੇਤ 5 ਮੁੱਖ ਮੰਤਰੀਆਂ ਦੀ ਮੌਜੂਦਗੀ ਦਾ ਗਵਾਹ ਬਣ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਚਾਰ ਦੌਰਾਨ ਅੱਧੇ ਤੋਂ ਵੱਧ ਪੰਜਾਬ ਤੋਂ ਦੂਰ ਰਹੇ ਮੋਦੀ ਤੇ ਰਾਹੁਲ, ਪੰਜਾਬ ਪ੍ਰਧਾਨਾਂ 'ਚੋਂ ਮਾਨ ਨੇ ਮਾਰੀ ਬਾਜ਼ੀ

ਇਨ੍ਹਾਂ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਮ ਮੁੱਖ ਤੌਰ ’ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਜਿੱਥੇ ਰਾਜਸਥਾਨ ਨਾਲ ਸਬੰਧਤ ਕੇਂਦਰੀ ਮੰਤਰੀਆਂ ਗਜੇਂਦਰ ਸਿੰਘ ਸ਼ੇਖਾਵਤ ਅਤੇ ਕੈਲਾਸ਼ ਚੌਧਰੀ ਵੱਲੋਂ ਪੱਕੇ ਤੌਰ ’ਤੇ ਲੁਧਿਆਣਾ ਵਿਚ ਡੇਰਾ ਜਮਾਈ ਰੱਖਿਆ, ਉਥੇ ਹੀ ਬਿੱਟੂ ਲਈ ਵੋਟ ਮੰਗਣ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਣ, ਪਿਊਸ਼ ਗੋਇਲ, ਅਨੁਰਾਗ ਠਾਕੁਰ ਵੀ ਲੁਧਿਆਣਾ ਪੁੱਜੇ। ਜਿਥੋਂ ਤੱਕ ਮੁੱਖ ਮੰਤਰੀਆਂ ਦਾ ਸਵਾਲ ਹੈ, ਉਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸੀ. ਐੱਮ. ਭਗਵੰਤ ਸਿੰਘ ਮਾਨ ਵੱਲੋਂ ਕਈ ਵਾਰ ਲੁਧਿਆਣਾ ਵਿਚ ਦਸਤਕ ਦਿੱਤੀ ਗਈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵੀ ਪੱਪੀ ਪਰਾਸ਼ਰ ਨਾਲ ਰੋਡ ਸ਼ੋਅ ਕੱਢਿਆ ਗਿਆ।

ਉੱਧਰ ਭਾਜਪਾ ਵੱਲੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਆਪਣੇ ਸੂਬੇ ਦੇ ਲੋਕਾਂ ਨਾਲ ਸੰਪਰਕ ਕਰਨ ਲਈ ਲੁਧਿਆਣਾ ਆਏ ਅਤੇ ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਵੱਲੋਂ ਲੁਧਿਆਣਾ ਵਿਚ ਆ ਕੇ ਬਿੱਟੂ ਦੇ ਹੱਕ ਵਿਚ ਰੈਲੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਦਿਨ ਵੇਲੇ ਚੋਣ ਪ੍ਰਚਾਰ ਅਤੇ ਸ਼ਾਮ ਨੂੰ ਬਰਗਰ ਵੇਚਦਾ ਹੈ ਇਹ ਉਮੀਦਵਾਰ, ਰੇਹੜੀ ਦੁਆਲੇ ਰਹਿੰਦੀ ਹੈ Security

ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਵੀ ਦਿੱਤੀ ਗਈ ਦਸਤਕ

ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੌਰਾਨ ਕਾਂਗਰਸ ਵੱਲੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਵੀ ਲੁਧਿਆਣਾ ਵਿਚ ਦਸਤਕ ਦਿੱਤੀ ਗਈ। ਇਨ੍ਹਾਂ ’ਚੋਂ ਰਾਹੁਲ ਵੱਲੋਂ ਲੁਧਿਆਣਾ ਦੇ ਮੁੱਲਾਂਪੁਰ ਅਤੇ ਪ੍ਰਿਯੰਕਾ ਨੇ ਖੰਨਾ ਵਿਚ ਹੋਈ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਜੈ ਰਾਮ ਰਮੇਸ਼ ਅਤੇ ਸਚਿਨ ਪਾਇਲਟ ਵੀ ਲੁਧਿਆਣਾ ਵਿਚ ਰਾਜਾ ਵੜਿੰਗ ਦੇ ਲਈ ਵੋਟ ਮੰਗਣ ਆਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News