ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
Sunday, Mar 01, 2026 - 10:40 AM (IST)
ਅੰਮ੍ਰਿਤਸਰ- ਹੋਲੀ ਮੌਕੇ ਅੰਮ੍ਰਿਤਸਰ ਦੀਆਂ ਪ੍ਰਸਿੱਧ ਮਾਰਕੀਟਾਂ ’ਚੋਂ ਇਕ ਹਾਲ ਬਾਜ਼ਾਰ ਦੇ ਅੰਦਰ ਸਥਿਤ ਜੋਸਨ ਮਾਰਕੀਟ 1 ਤੋਂ 4 ਮਾਰਚ ਤੱਕ ਕੁੱਲ 4 ਦਿਨਾਂ ਲਈ ਬੰਦ ਰਹੇਗੀ। ਇਹ ਜਾਣਕਾਰੀ ਪ੍ਰਸਿੱਧ ਸਮਾਜ ਸੇਵਕ ਅਤੇ ਹਾਲ ਬਾਜ਼ਾਰ ਦੀ ‘ਜੋਸਨ ਮਾਰਕੀਟ’ ਦੇ ਪ੍ਰਧਾਨ ਗੌਰਵ ਭੱਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਮਾਰਕੀਟ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਯੂਨੀਅਨ ਆਗੂਆਂ ਦੀ ਹਾਜ਼ਰੀ ਵਿਚ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿਚ ਕਾਰੋਬਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1 ਤੋਂ 4 ਮਾਰਚ ਤੱਕ ਸਾਰੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ ਅਤੇ ਇਸ ਦੌਰਾਨ ਕੋਈ ਕਾਰੋਬਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਇਸ ਤੋਂ ਇਲਾਵਾ ਹਰ ਸਾਲ ਦੀ ਇਸ ਵਾਰ ਵੀ ਦੁਕਾਨਦਾਰ ਯੂਨੀਅਨ ਅੱਡਾ ਝਬਾਲ ਵੱਲੋਂ ਵੀ 3 ਅਤੇ 4 ਮਾਰਚ ਦਿਨ ਮੰਗਲਵਾਰ, ਬੁੱਧਵਾਰ ਨੂੰ ਅੱਡਾ ਝਬਾਲ ਦੀਆਂ ਸਮੂਹ ਦੁਕਾਨਾਂ ਤੇ ਬਾਜ਼ਾਰ ਬੰਦ ਰੱਖੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਗੁਰਦੇਵ ਸਿੰਘ ਰਿੰਕੂ ਛੀਨਾ, ਬਲਬੀਰ ਸਿੰਘ ਬੀ. ਐੱਸ. ਟੇਲਰ, ਬਾਂਕਾ ਮਲਕ ਕਲਾਥ ਹਾਊਸ, ਪੱਪੂ ਮਲਕ, ਲੱਕੀ ਕਰਿਆਨਾ ਸਟੋਰ, ਗਗਨ ਕਰਿਆਨਾ ਸਟੋਰ, ਨਰਿੰਦਰ ਬੂਟ ਹਾਊਸ, ਗਿਆਨੀ ਕੱਪੜੇ ਵਾਲੇ, ਫੈਂਸੀ ਬੂਟ ਹਾਊਸ, ਚਰਨਜੀਤ ਸਿੰਘ ਚੰਨਾ ਬਰਤਨ ਭੰਡਾਰ, ਮਹਿੰਦਰਪਾਲ ਸਿੰਘ, ਪ੍ਰਿੰਸ ਭਾਟੀਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੇ-ਮੁਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਅੱਡਾ ਝਬਾਲ ਦੀਆਂ ਦੁਕਾਨਾਂ ਤੇ ਬਾਜ਼ਾਰ ਬੰਦ ਰੱਖੀਆਂ ਜਾਣਗੀਆਂ।
ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
