4 ਦਿਨ ਬੰਦ ਰਹੇਗੀ Market!
Sunday, Jun 22, 2025 - 05:12 AM (IST)

ਹੁਸ਼ਿਆਰਪੁਰ- ਹੁਸ਼ਿਆਰਪੁਰ ਮੋਟਰ ਮਾਰਕੀਟ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੇ ਸਕੱਤਰ ਰਿਸ਼ੂ ਬਹਿਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਮੋਟਰ ਮਾਰਕੀਟ 26 ਜੂਨ ਤੋਂ 29 ਜੂਨ ਤੱਕ 4 ਦਿਨ ਬੰਦ ਰਹੇਗੀ। ਇਸ ਦੌਰਾਨ ਕੋਈ ਕਾਰੋਬਾਰ ਨਹੀਂ ਹੋਵੇਗਾ।