ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਦੇ ਉੱਡੇ ਪਰਖੱਚੇ

Tuesday, Oct 06, 2026 - 04:36 PM (IST)

ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਦੇ ਉੱਡੇ ਪਰਖੱਚੇ

ਜਲੰਧਰ : ਪੰਜਾਬ ਦੇ ਮਸ਼ਹੂਰ ਗਾਇਕ ਬੂਟਾ ਮੁਹੰਮਦ ਦੀ ਕਾਰ ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਸੁੱਚੀ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਕਾਰ ਨੂੰ ਸੁੱਚੀ ਪਿੰਡ ਨੇੜੇ ਸਥਿਤ ਇੰਡੀਅਨ ਆਇਲ ਡਿਪੂ ਨਜ਼ਦੀਕ ਇੱਕ ਟ੍ਰੇਲਰ ਨੇ ਟੱਕਰ ਮਾਰ ਦਿੱਤੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਲਾਂਕਿ ਖੁਸ਼ਕਿਸਮਤੀ ਇਹ ਰਹੀ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। 

ਇਹ ਵੀ ਪੜ੍ਹੋ: "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ

ਉਥੇ ਹੀ ਇਸ ਘਟਨਾ ਮਗਰੋਂ ਸੜਕ 'ਤੇ ਭਾਰੀ ਹੰਗਾਮਾ ਹੋ ਗਿਆ। ਨਿਵਾਸੀਆਂ ਨੇ ਘਟਨਾ ਦੀ ਸੂਚਨਾ ਰਾਮਾ ਮੰਡੀ ਪੁਲਸ ਸਟੇਸ਼ਨ ਨੂੰ ਦਿੱਤੀ, ਜਿਸ ਮਗਰੋਂ ASI ਸੁਰਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਇਹ ਵੀ ਪੜ੍ਹੋ: ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News