ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਨੇ ਹੜ੍ਹ ਪੀੜਤਾਂ ਦੀ ਫੜੀ ਬਾਂਹ, ਕੀਤਾ 5 ਕਰੋੜ ਦੀ ਮਦਦ ਦਾ ਐਲਾਨ
Thursday, Sep 04, 2025 - 03:11 PM (IST)

ਐਂਟਰਟੇਨਮੈਂਟ ਡੈਸਕ- ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਆਪਣੇ ਇਲਾਕੇ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪ੍ਰੀਤ ਹਰਪਾਲ, ਵੰਡੀ ਰਾਹਤ ਸਮੱਗਰੀ
ਇਸੇ ਤਰ੍ਹਾਂ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜਤਾਂ ਦੀ 5 ਕਰੋੜ ਰੁਪਏ ਦੀ ਸੇਵਾ ਕਰਨ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਇਸ ਸਮੇਂ ਬਹੁਤ ਬੁਰੇ ਸਮੇਂ 'ਚੋਂ ਗੁਜ਼ਰ ਰਿਹਾ ਹੈ। ਸਾਨੂੰ ਸਾਰਿਆਂ ਨੂੰ ਜਿੰਨੀ ਹੋ ਸਕੇ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਹੜ੍ਹ ਵਿਚ ਆਪਣਾ ਘਰ ਗੁਆ ਚੁੱਕੇ ਲੋਕਾਂ ਨੂੰ ਘਰ ਬਣਾ ਕੇ ਦੇਣਗੇ। ਇਸ ਲਈ ਉਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ 5 ਕਰੋੜ ਰੁਪਏ ਦਾ ਬਜਟ ਤਿਆਰ ਕੀਤਾ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਕੀਤੀ ਅਰਦਾਸ
ਦੱਸ ਦੇਈਏ ਕਿ ਪੰਜਾਬ ਰਿਵੈਨਿਊ, ਰੀਹੈਬਿਲਿਟੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਐਚ. ਹਰਦੀਪ ਸਿੰਘ ਮੁੰਡੀਆਂ ਦੇ ਮੁਤਾਬਕ, ਹੜ੍ਹ ਨੇ 12 ਜ਼ਿਲ੍ਹਿਆਂ ਵਿੱਚ 2.56 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।
ਇਹ ਵੀ ਪੜ੍ਹੋ: TV ਦਾ ਮਸ਼ਹੂਰ ਅਦਾਕਾਰ ਹੋਇਆ ਗ੍ਰਿਫ਼ਤਾਰ, ਕੁੜੀ ਨੂੰ ਬਾਥਰੂਮ 'ਚ ਲਿਜਾ ਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8