ਮਸ਼ਹੂਰ ਪੰਜਾਬੀ ਸੂਫ਼ੀ ਗਾਇਕਾ ਹੋਈ ਹਾਦਸੇ ਦਾ ਸ਼ਿਕਾਰ
Tuesday, Feb 25, 2025 - 03:29 PM (IST)

ਐਂਟਰਟੇਨਮੈਂਟ ਡੈਸਕ - ਹੁਸ਼ਿਆਰਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਥਾਰ ਚਾਲਕ ਸੂਫੀ ਗਾਇਕਾ ਹਸ਼ਮਤ ਸੁਲਤਾਨਾ ਆਪਣੀ ਥਾਰ ਗੱਡੀ 'ਚ ਆ ਰਹੀ ਸੀ ਕਿ ਉਸ ਦਾ ਬ੍ਰੇਕ ਦੀ ਥਾਂ ਪੈਰ ਐਕਸੀਲੇਟਰ ‘ਤੇ ਚਲਾ ਗਿਆ, ਜਿਸ ਕਾਰਨ ਗੱਡੀ ਘੁੰਮ ਗਈ ਅਤੇ ਸਾਹਮਣੇ ਤੋਂ ਆ ਰਹੀ ਐਕਟਿਵਾ ਸਵਾਰ ਗਰਭਵਤੀ ਔਰਤ ਅਤੇ ਇਕ ਪਤੀ-ਪਤਨੀ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਗਰਭਵਤੀ ਔਰਤ ਤੇ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਇਕ ਔਰਤ ਨੂੰ ਟਾਂਕੇ ਲਾਏ ਗਏ ਹਨ ਜਦਕਿ ਦੂਜੀ ਗਰਭਵਤੀ ਔਰਤ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- 5 ਲੱਖ ਕਿਸਾਨਾਂ ਨੇ 2-2 ਰੁਪਏ ਦੇ ਕੇ ਬਣਾਈ ਇਹ ਫ਼ਿਲਮ, Academy Museum 'ਚ ਹੋਵੇਗੀ ਸਕ੍ਰੀਨਿੰਗ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਭਾ ਵਿਖੇ ਵਾਪਰਿਆ। ਸੂਫੀ ਗਾਇਕਾ ਦੀ ਗੱਡੀ ਨੇ ਕੰਟਰੋਲ ਗੁਆ ਦਿੱਤਾ ਸੀ , ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਮੌਕੇ 'ਤੇ ਪਹੁੰਚੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਡਰਾਈਵਰ ਦਾ ਲਾਇਸੈਂਸ ਅਤੇ ਉਸ ਦੀ ਗੱਡੀ ਨੂੰ ਜ਼ਬਤ ਕਰਕੇ ਥਾਣੇ ਲਿਜਾਇਆ ਜਾਵੇ। ਨਾਲ ਹੀ ਮੰਗ ਕੀਤੀ ਕਿ ਉਸ ਖ਼ਿਲਾਫ਼ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਗਰਭਵਤੀ ਔਰਤ ਨੂੰ ਪਹਿਲ ਦੇ ਆਧਾਰ 'ਤੇ ਸਿਵਲ ਹਸਪਤਾਲ ਪਹੁੰਚਾਇਆ ਹੈ। ਉਸ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਹਿਨਾ ਖ਼ਾਨ ਦੇ ਕੈਂਸਰ ਨੂੰ ਲੈ ਕੇ ਵੱਡਾ ਖੁਲਾਸਾ, ਅਦਾਕਾਰ ਨੇ ਦੱਸਿਆ- ਅੰਦਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ...
ਉਨ੍ਹਾਂ ਦੱਸਿਆ ਕਿ ਡਰਾਈਵਰ ਤੋਂ ਵਾਹਨ ਦੇ ਦਸਤਾਵੇਜ਼ ਅਤੇ ਡਰਾਈਵਿੰਗ ਲਾਇਸੈਂਸ ਆਦਿ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੇੜਲੇ ਦੁਕਾਨਦਾਰਾਂ ਨੂੰ ਹੋਏ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾਵੇਗਾ ਅਤੇ ਪੁਲਸ ਪ੍ਰਸ਼ਾਸਨ ਢੁਕਵੀਂ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ- ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀ ਸੋਨੀਆ ਮਾਨ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8