ਮਸ਼ਹੂਰ ਸਪਾ ਸੈਂਟਰ ਵਿਚ ਪੁਲਸ ਨੇ ਮਾਰਿਆ ਛਾਪਾ, ਚਾਰ ਕੁੜੀਆਂ ਨੂੰ...

Saturday, May 09, 2026 - 04:04 PM (IST)

ਮਸ਼ਹੂਰ ਸਪਾ ਸੈਂਟਰ ਵਿਚ ਪੁਲਸ ਨੇ ਮਾਰਿਆ ਛਾਪਾ, ਚਾਰ ਕੁੜੀਆਂ ਨੂੰ...

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਪੁਲਸ ਵੱਲੋਂ ਸ਼ਹਿਰ ’ਚ ਚੱਲ ਰਹੀਆਂ ਸ਼ੱਕੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੀ.ਆਈ.ਪੀ ਰੋਡ ’ਤੇ ਸਥਿਤ ਬਲੂਸੁਮ ਸਪਾ ’ਤੇ ਛਾਪੇਮਾਰੀ ਕਰਕੇ ਚਾਰ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਪੁਲਸ ਨੇ ਸਪਾ ਸੈਂਟਰ ਦੀ ਸੰਚਾਲਿਕਾ ਔਰਤ ਤੇ ਮੈਨੇਜਰ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਏ.ਐੱਸ.ਪੀ. ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਭਿਆਨਕ ਬਣੇ ਹਾਲਾਤ

ਏ.ਐਸ.ਪੀ. ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਬੂਥ ’ਚ ਪਿਛਲੇ ਕਈ ਦਿਨਾਂ ਤੋਂ ਇਸ ਸਪਾ ਸੈਂਟਰ ’ਚ ਸ਼ੱਕੀ ਗਤੀਵਿਧੀਆਂ ਹੋਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਬਾਅਦ ਪੁਲਸ ਨੇ ਗੁਪਤ ਤੌਰ ’ਤੇ ਜਾਂਚ ਕੀਤੀ ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੈਸਕਿਊ ਕੀਤੀਆਂ ਚਾਰ ਲੜਕੀਆਂ ’ਚੋਂ ਦੋ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹਨ ਜਦਕਿ ਇਕ ਲੜਕੀ ਦਿੱਲੀ ਦੀ ਰਹਿਣ ਵਾਲੀ ਹੈ। ਲੜਕੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਵਾਰਸਾਂ ਹਵਾਲੇ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਗਤੀਵਿਧੀ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਸਨ।

 


author

Gurminder Singh

Content Editor

Related News