ਮਸ਼ਹੂਰ ਸੂਫ਼ੀ ਗਾਇਕ ''ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ

Friday, Oct 18, 2024 - 11:58 AM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਸੂਫ਼ੀ ਗਾਇਕ ਬੰਟੀ ਕੱਵਾਲ ਦੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਸੂਫ਼ੀ ਗਾਇਕ ਬੰਟੀ ਕੱਵਾਲ ਦੇ ਪੁੱਤਰ ਈਵਾਨ (15) ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦੇ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਈਵਾਨ 10ਵੀਂ ਜਮਾਤ ਦਾ ਵਿਦਿਆਰਥੀ ਸੀ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਸਕੂਟਰੀ ਅੱਗੇ ਕੁੱਤਾ ਆਉਣ ਕਰਕੇ ਵਾਪਰਿਆ ਸੀ ਹਾਦਸਾ 
ਈਵਾਨ ਬੁੱਧਵਾਰ ਨੂੰ ਕੁਝ ਸਾਮਾਨ ਲਿਆਉਣ ਲਈ ਸਕੂਟਰੀ 'ਤੇ ਸਵਾਰ ਹੋ ਕੇ ਬਾਜ਼ਾਰ ਗਿਆ ਸੀ, ਜਿੱਥੇ ਰਸਤੇ ਵਿਚ ਅਚਾਨਕ ਉਸ ਦੀ ਸਕੂਟਰੀ ਅੱਗੇ ਕੁੱਤਾ ਆ ਗਿਆ ਅਤੇ ਉਸ ਦੀ ਸਕੂਟਰੀ ਕੰਟਰੋਲ ਤੋਂ ਬਾਹਰ ਹੋ ਗਈ। ਉਸ ਦੀ ਟੱਕਰ ਨੇੜਿਓਂ ਲੰਘ ਰਹੇ ਈ-ਰਿਕਸ਼ਾ ਨਾਲ ਹੋ ਗਈ। ਹਾਦਸੇ ਵਿਚ ਈਵਾਨ ਨੂੰ ਕਾਫ਼ੀ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਨੇ ਈਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਬਸਤੀ ਬਾਵਾ ਖੇਲ ਦੀ ਪੁਲਸ ਦੇ ਦਿੱਤੀ ਗਈ ਸੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਸਨ। ਈਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ- ਪੰਜਾਬ 'ਚ ਵੱਧ ਰਹੀ ਇਹ ਭਿਆਨਕ ਬੀਮਾਰੀ, ਸਾਵਧਾਨ ਰਹਿਣ ਲੋਕ, ਮਰੀਜ਼ਾਂ ਦੇ ਵੱਧ ਰਹੇ ਅੰਕੜੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News