ਹੁਣ ਫਰੀਦਕੋਟ ''ਚ ਵੀ ਹੋਈ 2 ਔਰਤਾਂ ਦੀ ਸ਼ਰੇਆਮ ਕੁੱਟ-ਮਾਰ, ਵੀਡੀਓ ਵਾਇਰਲ
Friday, Jul 05, 2019 - 12:09 PM (IST)

ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਕਸਬਾ ਕੋਟਕਪੂਰਾ 'ਚ ਕੁਝ ਨੌਜਵਾਨਾਂ ਵਲੋਂ ਸ਼ਰੇਆਮ 2 ਔਰਤਾਂ ਦੀ ਬੜੀ ਹੀ ਬੇਰਹਿਮੀ ਨਾਲ ਕੁੱਟਮਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਥਾਨ 'ਤੇ ਮੌਜੂਦ ਕੁਝ ਲੋਕਾਂ ਵਲੋਂ ਕੁੱਟਮਾਰ ਦੀ ਵੀਡੀਓ ਬਣਾ ਲਈ ਗਈ, ਜੋ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੱਰਕਤ 'ਚ ਆਈ ਪੁਲਸ ਨੇ ਕੁੱਟਮਾਰ ਕਰਨ ਵਾਲੇ ਦੋਵੇਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ, ਜੋ ਇਸ ਸਮੇਂ ਫਰਾਰ ਦੱਸੇ ਜਾ ਰਹੇ ਹਨ।
ਪੁਲਸ ਨੇ ਦੱਸਿਆ ਕਿ ਉਹ ਵਿਅਕਤੀਆਂ ਵਲੋਂ ਔਰਤਾਂ ਦੀ ਕੀਤੀ ਗਈ ਕੁੱਟਮਾਰ ਦੇ ਕਾਰਨਾਂ ਦਾ ਪਤਾ ਲੱਗਾ ਰਹੇ ਹਨ।