ਜਿਨਸੀ ਜਬਰ-ਜ਼ਨਾਹ ਮਾਮਲਾ : DC ਦਫਤਰ ਦੀ ਘੇਰਾਬੰਦੀ ਕਰਨ ਗਏ ਲੋਕਾਂ ਨੇ ਲਾਇਆ ਧਰਨਾ
Tuesday, Nov 26, 2019 - 03:55 PM (IST)
ਫਰੀਦਕੋਟ (ਜਗਤਾਰ) - ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸ਼ਾਇੰਸਿਜ਼ ’ਚ ਹੋਏ ਜਿਨਸੀ ਜਬਰ-ਜ਼ਨਾਹ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਅੱਜ ਫਰੀਦਕੋਟ ਡਿਪਟੀ ਕਮਿਸ਼ਨਰ ਦੇ ਦਫਤਰ ਦੀ ਘੇਰਾ ਬੰਦੀ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਐਕਸ਼ਨ ਕਮੇਟੀ ਨਾਲ ਮਿਲ ਡਿਪਟੀ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਲੋਕਾਂ ਨੂੰ ਪੁਲਸ ਨੇ ਰਸਤੇ ’ਚ ਹੀ ਰੋਕ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਪੁਲਸ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਘੇਰਾਬੰਦੀ ਕਰਨ ਦਾ ਪਤਾ ਲੱਗਣ ’ਤੇ ਪੁਲਸ ਨੇ ਡੀ.ਸੀ. ਦਫਤਰ ਦੇ ਬਾਹਰ ਸਖਤ ਪਹਿਰਾ ਲੱਗਾ ਲਿਆ ਸੀ। ਜਿਸ ਦੇ ਆਧਾਰ ’ਤੇ ਪੁਲਸ ਨੇ ਉਕਤ ਲੋਕਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਦੂਜੇ ਪਾਸੇ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀਆਂ ਨੇ ਰਸਤੇ ’ਚ ਹੀ ਧਾਰਨਾ ਲੱਗਾ ਦਿੱਤਾ, ਜਿਸ ਕਾਰਨ ਜਾਮ ਲੱਗ ਗਿਆ।