ਉਮਰਾਨੰਗਲ ਦੀ ਗ੍ਰਿਫਤਾਰੀ ''ਤੇ ਜਾਣੋਂ ਕੀ ਬੋਲੇ ਧਿਆਨ ਸਿੰਘ ਮੰਡ

Tuesday, Feb 19, 2019 - 12:56 PM (IST)

ਫਰੀਦਕੋਟ (ਜਗਤਾਰ) - ਬਰਗਾੜੀ ਮੋਰਚੇ ਦੀ ਅਗਵਾਈ ਕਰਨ ਵਾਲੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਈ.ਜੀ. ਪਰਮਰਾਜ ਉਮਰਾਨੰਗਲ ਦੀ 'ਸਿਟ' ਵਲੋਂ ਕੀਤੀ ਗ੍ਰਿਫਤਾਰੀ 'ਤੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੇ ਪ੍ਰਭਾਵ ਸਦਕਾ ਹੀ ਐੱਸ.ਆਈ.ਟੀ ਵਲੋਂ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਆਈ.ਜੀ. ਪਰਮਰਾਜ ਉਮਰਾਨੰਗਲ ਨੂੰ ਗ੍ਰਿਫਤਾਰ ਕਰਕੇ ਐੱਸ.ਆਈ.ਟੀ. ਨੇ ਬਹੁਤ ਚੰਗਾ ਕੰਮ ਕੀਤਾ ਹੈ। ਉਨ੍ਹਾਂ 'ਸਿਟ' ਨੂੰ ਅਪੀਲ ਕੀਤੀ ਕਿ ਜੋ ਪੁਲਸ ਅਧਿਕਾਰੀ ਅਦਾਲਤ ਦਾ ਸਹਾਰਾ ਲੈ ਕੇ ਵਾਰ-ਵਾਰ ਬਚਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਬਾਦਲ ਪਰਿਵਾਰ ਅਤੇ ਸਿਰਸਾ ਡੇਰਾ ਮੁੱਖੀ ਹਨ, ਜਿਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਕਾਰਨ ਸ਼ਹੀਦ ਹੋਏ ਜਵਾਨਾਂ ਦੀ ਸ਼ਹੀਦੀ 'ਤੇ ਦੁੱਖ ਪ੍ਰਗਟ ਕਰਦਿਆਂ ਸਰਕਾਰ ਨੂੰ ਕਸ਼ਮੀਰ ਦੇ ਮਸਲੇ 'ਤੇ ਹੱਲ ਲਈ ਗੰਭੀਰਤਾ ਨਾਲ ਵਿਚਾਰ ਕਰਨ ਦੀ ਗੱਲ ਕਹੀ ਹੈ।


rajwinder kaur

Content Editor

Related News