ਫਰੀਦਕੋਟ ''ਚ 6 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੇਟਿਵ
Sunday, Jul 19, 2020 - 06:06 PM (IST)
ਫਰੀਦਕੋਟ (ਬਾਂਸਲ,ਜਸਬੀਰ ਕੌਰ) : ਫਰੀਦਕੋਟ ਜ਼ਿਲ੍ਹੇ ਵਿਚ ਕੋਰੋਨਾ ਦੇ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਜਦਕਿ ਅੱਜ 2 ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ਮਗਰੋ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਲੇ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ 1 ਸਰਜਰੀ ਵਿਭਾਗ ਦਾ ਡਾਕਟਰ, ਤਰਨਤਾਰਨ ਤੋਂ ਰਿਪੋਰਟ ਹੋਇਆ 26 ਸਾਲਾ ਪਿੰਡ ਮੁਮਾਰੇ ਦਾ ਨੌਜਵਾਨ, ਹਾਲ ਹੀ ਵਿਚ ਕੈਨੇਡਾ ਤੋਂ ਪਰਤਿਆ ਫਰੀਦਕੋਟ ਦੀ ਡੋਗਰ ਬਸਤੀ ਦਾ 20 ਸਾਲਾ ਨੌਜਵਾਨ, ਕੋਟਕਪੂਰਾ ਦੇ ਬਾਬਾ ਫਰੀਦ ਨਗਰ ਦੀ 68 ਸਾਲਾ ਬਜ਼ੁਰਗ ਔਰਤ, ਜੈਤੋ ਦੇ ਸ਼ਾਂਤੀ ਨਗਰ ਦਾ 40 ਸਾਲਾ ਵਿਅਕਤੀ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਹੋਇਆ 50 ਸਾਲਾ ਬਰਗਾੜੀ ਦਾ ਵਿਅਕਤੀ ਪਾਜ਼ੇਟਿਵ ਆਈਆ ਹੈ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਅਮਰੀਕਾ ਦੀ ਫਲਾਈਟ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਹੋਈ ਮੌਤ
ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਦੇ 199 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ਵਿਚੋਂ 151 ਮਰੀਜ਼ ਤੰਦਰੁਸਤ ਹੋ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ•ਵਿਚ ਕੁੱਲ 48 ਸਰਗਰਮ ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 12885 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 12394 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਤਰ੍ਹਾਂ ਦੀ ਭੀੜ ਆਦਿ ਨਾ ਕਰਨ ਕਿਉਂਕਿ ਇਹ ਛੂਤ ਦੀ ਬਿਮਾਰੀ ਹੈ, ਲਾਗ ਨਾਲ ਇਹ ਬਿਮਾਰੀ ਅੱਗੇ ਫੈਲਦੀ ਹੈ।ਇਸ ਤੋਂ ਇਲਾਵਾ ਉਨਾਂ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਵੀ ਦਿੱਤੀ।