ਫਰੀਦਕੋਟ ''ਚ ਸਿਰਫ 15 ਲੋਕਾਂ ਵਲੋਂ ਨਿਰਧਾਰਿਤ ਜਗ੍ਹਾ ''ਤੇ ਵੇਚੇ ਜਾਣਗੇ ਪਟਾਕੇ

10/25/2019 1:11:40 PM

ਫਰੀਦਕੋਟ (ਜਗਤਾਰ) - ਫਰੀਦਕੋਟ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਭਾਵੇ ਬਾਜ਼ਾਰ 'ਚ ਪਟਾਖੇ ਵੇਚਣ 'ਤੇ ਪਾਬੰਧੀ ਲਗਾਈ ਗਈ ਹੈ, ਜਿਸ ਦੇ ਬਾਵਜੂਦ ਪ੍ਰਸ਼ਾਸਨ ਨੇ ਸਿਰਫ 15 ਲੋਕਾਂ ਨੂੰ ਹੀ ਨਿਰਧਾਰਿਤ ਜਗ੍ਹਾ 'ਤੇ ਪਟਾਖੇ ਵੇਚਣ ਦੀ ਆਗਿਆ ਦੇ ਦਿੱਤੀ। ਇਸ ਦੌਰਾਨ ਲਾਇਸੈਂਸ ਲੈਣ ਵਾਲੇ ਦੁਕਾਨਦਾਰਾਂ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ 'ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਸ਼ਹਿਰ 'ਚ ਅਣਅਧਿਕਾਰਤ ਤੌਰ 'ਤੇ ਪਟਾਖੇ ਵਿਕਣ ਦਾ ਦੋਸ਼ ਲਾਇਆ ਹੈ। ਅਜਿਹੇ ਦੁਕਾਨਦਾਰਾਂ ਖਿਲਾਫ ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਇਸੈਂਸ ਲੈਣ ਵਾਲੇ ਦੁਕਾਨਦਾਰਾਂ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਨਹਿਰੂ ਸਟੇਡੀਅਮ 'ਚ ਪਟਾਖੇ ਵੇਚਣ ਲਈ 15 ਲੋਕਾਂ ਨੂੰ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵਲੋਂ, ਜੋ ਸਟਾਲਾਂ ਲਗਾਈਆਂ ਗਈਆਂ ਹਨ, ਉਹ ਸੁਰੱਖਿਆ ਦੇ ਲਿਹਾਜ਼ ਨਾਲ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਪਟਾਖੇ ਵੇਚਣ ਲਈ ਸਿਰਫ 2 ਦਿਨ ਦਾ ਸਮਾਂ ਦਿੱਤਾ ਗਿਆ ਹੈ ਪਰ ਸ਼ਹਿਰ ਅੰਦਰ ਵੱਡੀ ਗਿਣਤੀ 'ਚ ਦੁਕਾਨਦਾਰ ਅਣਅਧਿਕਾਰਤ ਤੌਰ 'ਤੇ ਪਟਾਖੇ ਵੇਚ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਉਠਾਉਣਾ ਪੈ ਸਕਦਾ ਹੈ।  


rajwinder kaur

Content Editor

Related News