ਫਰੀਦਕੋਟ ਦੀ ਮਾਡਰਨ ਜੇਲ ਦੇ ਕੈਦੀ ਦੀ ਇਲਾਜ ਦੌਰਾਨ ਮੌਤ
Wednesday, Aug 21, 2019 - 01:03 PM (IST)

ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਮਾਡਰਨ ਜੇਲ 'ਚ ਇਕ ਵਿਚਾਰ ਅਧੀਨ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਦੀ ਪਛਾਣ ਕਾਦਰ ਸਿੰਘ (51) ਸਾਲ ਪੁੱਤਰ ਗੁਰਦਿਆਲ ਸਿੰਘ ਵਾਸੀ ਸਮਾਧ ਭਾਈ ਜ਼ਿਲਾ ਮੋਗਾ ਵਜੋਂ ਹੋਈ ਹੈ, ਜੋ ਐੱਨ.ਡੀ.ਪੀ.ਸੀ. ਐਕਟ ਦੇ ਤਹਿਤ ਵਿਚਾਰ ਅਧੀਨ ਸੀ। ਉਸ ਨੂੰ 9 ਅਗਸਤ ਨੂੰ ਫਰੀਦਕੋਟ ਦੀ ਮਾਡਰਨ ਜੇਲ 'ਚ ਲਿਆਂਦਾ ਗਿਆ ਸੀ। ਜਾਣਕਾਰੀ ਅਨੁਸਾਰ ਕੈਦੀ ਕਾਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬੀਮਾਰ ਸੀ, ਜਿਸ ਕਾਰਨ ਉਸ ਨੂੰ 11 ਅਗਸਤ ਨੂੰ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਸਪਤਾਲ 'ਚ ਹੋ ਰਹੇ ਇਲਾਜ ਦੌਰਾਨ ਉਸ ਦੀ ਅੱਜ ਮੌਤ ਹੋ ਗਈ।