ਬਿੱਟੂ ਨੂੰ ਸਵੇਰੇ ਮਿਲ ਕੇ ਆਏ ਪਰਿਵਾਰ ਨੂੰ ਸ਼ਾਮੀ ਮਿਲੀ ਕਤਲ ਦੀ ਖਬਰ (ਵੀਡੀਓ)

Sunday, Jun 23, 2019 - 05:03 PM (IST)

ਫਰੀਦਕੋਟ (ਜਗਤਾਰ) - ਨਾਭਾ ਜੇਲ 'ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਕੋਟਕਪੂਰਾ 'ਚ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਦੇਖ ਕੇ ਕੋਟਕਪੂਰਾ 'ਚ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ 22 ਜੂਨ ਦਿਨ ਸ਼ਨੀਵਾਰ ਨੂੰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਪਰਿਵਾਰਕ ਮੈਂਬਰ ਉਸ ਨੂੰ ਜੇਲ 'ਚ ਮਿਲਣ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਰਿਵਾਰ ਵਾਲਿਆਂ ਨਾਲ ਆਪਣੀ ਜਾਨ ਨੂੰ ਖਤਰਾ ਹੋਣ ਦਾ ਕੋਈ ਖਦਸ਼ਾ ਸਾਂਝਾ ਨਹੀਂ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਦੀ ਉਨ੍ਹਾਂ 3 ਦਿਨ੍ਹਾਂ ਦੇ ਅੰਦਰ-ਅੰਦਰ ਰਿਪੋਰਟ ਮੰਗੀ ਹੈ। 
ਦੱਸ ਦੇਈਏ ਕਿ ਮਹਿੰਦਰਪਾਲ ਬਿੱਟੂ (50) 'ਤੇ ਬੀਤੇ ਦਿਨ 2 ਹਵਾਲਾਤੀਆਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੇ ਲੋਹੇ ਦੀ ਰਾਡ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। 23 ਜੂਨ ਦੀ ਸਵੇਰ ਨੂੰ ਡਿਊਟੀ ਮਜਿਸਟਰੇਟ ਦੀ ਨਿੱਘਰਾਨੀ ਹੇਠ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮਹਿੰਦਰਪਾਲ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਨਾਮ ਚਰਚਾ ਘਰ 'ਚ ਰੱਖਵਾ ਦਿੱਤਾ ਹੈ।


author

rajwinder kaur

Content Editor

Related News