ਫਰੀਦਕੋਟ ''ਚ ਆਪਰੇਸ਼ਨ ਕਾਸੋ ਤਹਿਤ ਪੁਲਸ ਨੇ ਸ਼ੱਕੀ ਲੋਕਾਂ ਦੇ ਘਰਾਂ ''ਚ ਕੀਤੀ ਰੇਡ

Wednesday, Jul 10, 2024 - 11:59 AM (IST)

ਫਰੀਦਕੋਟ ''ਚ ਆਪਰੇਸ਼ਨ ਕਾਸੋ ਤਹਿਤ ਪੁਲਸ ਨੇ ਸ਼ੱਕੀ ਲੋਕਾਂ ਦੇ ਘਰਾਂ ''ਚ ਕੀਤੀ ਰੇਡ

ਫਰੀਦਕੋਟ (ਜਗਤਾਰ) : ਫਰੀਦਕੋਟ 'ਚ ਜ਼ਿਲ੍ਹਾ ਪੁਲਸ ਨੇ ਨਸ਼ਾ ਤਸਕਰੀ ਰੋਕਣ ਲਈ ਆਪਰੇਸ਼ਨ ਕਾਸੋ ਦੇ ਤਹਿਤ ਇੱਥੋਂ ਦੀ ਬਾਜੀਗਰ ਬਸਤੀ ਸਮੇਤ ਹੋਰ ਇਲਾਕਿਆਂ ਵਿਚ ਸਰਚ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਡੀ. ਜੀ. ਪੀ. ਪੰਜਾਬ ਦੀ ਹਦਾਇਤਾਂ ਅਤੇ ਐੱਸ. ਐੱਸ. ਪੀ. ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਨਸ਼ਾ ਤਸਕਰੀ ਵਿਚ ਸ਼ਾਮਿਲ ਰਹੇ ਲੋਕਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਸ ਨੇ ਜਿੱਥੇ ਕੁਝ ਲੋਕਾਂ ਨੂੰ ਨਸ਼ੇ ਦੀ ਸਮੱਗਰੀ ਸਮੇਤ ਕਾਬੂ ਕੀਤਾ, ਉਥੇ ਹੀ ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਸ ਮਾਮਲੇ ਸੰਬੰਧੀ ਡੀ. ਐੱਸ. ਪੀ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਹਦਾਇਤਾਂ ਮੁਤਾਬਕ ਪੁਲਸ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਨਿਆ ਕਿ ਜ਼ਿਲ੍ਹਾ ਪੁਲਸ ਨੇ ਨਸ਼ਾ ਤਸਕਰੀ ਵਿਚ ਸ਼ਾਮਲ ਰਹੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ ਜਿਨ੍ਹਾਂ 'ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਹਾਲਾਂਕਿ ਇਨ੍ਹਾਂ ਵਿਚੋਂ ਕੁਝ ਲੋਕ ਇਹ ਕੰਮ ਛੱਡ ਚੁੱਕੇ ਹਨ ਅਤੇ ਕੁਝ ਨੂੰ ਪੁਲਸ ਨੇ ਨਸ਼ਾ ਛੁਡਾਓ ਕੇਂਦਰ ਵਿਚ ਵੀ ਦਾਖਲ ਕਰਵਾਇਆ ਹੈ। ਪੁਲਸ ਦੀ ਕੋਸ਼ਿਸ਼ ਹੈ ਕਿ ਜਿਹੜੇ ਲੋਕ ਨਸ਼ੇ ਦੀ ਦਲਦਲ ਵਿਚ ਧੱਸ ਚੁੱਕੇ ਹਨ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾਵੇ। 


author

Gurminder Singh

Content Editor

Related News