ਫਰੀਦਕੋਟ ''ਚ ਮਿਲੇ 3 ਹੋਰ ਕੋਰੋਨਾ ਪਾਜ਼ੇਟਿਵ ਕੇਸ

Sunday, Jun 07, 2020 - 06:47 PM (IST)

ਫਰੀਦਕੋਟ ''ਚ ਮਿਲੇ 3 ਹੋਰ ਕੋਰੋਨਾ ਪਾਜ਼ੇਟਿਵ ਕੇਸ

ਫਰੀਦਕੋਟ (ਜਸਬੀਰ ਕੌਰ/ਬਾਂਸਲ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ 'ਚ ਕੋਰੋਨਾ ਮਹਾਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ, ਲੋਕਾਂ ਵਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 5749 ਸੈਂਪਲ ਲੈੱਬ 'ਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ 'ਚੋਂ 358 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ 'ਚ 5230 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪ੍ਰਾਪਤ ਨਤੀਜਿਆਂ 'ਚ ਫਰੀਦਕੋਟ 'ਚ 3 ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਹਿਲਾ ਪਾਜ਼ੇਟਿਵ ਆਏ ਪੁਲਸ ਦੇ ਏ.ਐੱਸ.ਆਈ ਦੇ ਸੰਪਰਕ ਆਏ 2 ਕੋਟਕਪੂਰਾ ਦੇ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਜਦਕਿ 1 ਹੋਰ ਪੁਲਸ ਦਾ ਹੀ ਏ.ਐੱਸ.ਆਈ ਜੋ ਬਾਜਾਖਾਨਾ ਵਿਖੇ ਡਿਊਟੀ ਕਰਦਾ ਹੈ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ।

ਹੁਣ ਜ਼ਿਲ੍ਹੇ 'ਚ ਕੋਰੋਨਾ ਦੇ 10 ਐਕਟਿਵ ਕੇਸ ਹੋ ਗਏ ਹਨ। ਪਾਜ਼ੇਟਿਵ ਆਏ ਵਿਅਕਤੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖਲ ਹਨ। ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈੱਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਫਰੰਟ ਲਾਈਨ ਤੇ ਸੇਵਾਵਾਂ ਨਿਭਾ ਰਹੇ ਪੁਲਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾਂ ਹਾਲ ਹੀ 'ਚ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈੱਬ 'ਚ ਭੇਜੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ 'ਚ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਲਈ ਹਦਾਇਤ ਕੀਤੀ ਤਾਂ ਜੋ ਕੋਰੋਨਾ ਸੈਂਪਲਿੰਗ ਸਬੰਧੀ ਝੂਠੀਆਂ ਅਫਵਾਹਾਂ ਨੂੰ ਦੂਰ ਕਰਕੇ ਲੋਕਾਂ ਨੂੰ ਸੈਂਪਲਿੰਗ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨਿੰਗ ਕਰ ਖੰਘ,ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਦੀ ਮੁਹਿੰਮ ਜਾਰੀ ਹੈ।


author

Shyna

Content Editor

Related News