ਪੰਜਾਬ 'ਚ ਫਿਰ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ

Saturday, Oct 19, 2024 - 06:10 PM (IST)

ਪੰਜਾਬ 'ਚ ਫਿਰ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਗੁਰੂ ਤੇਗ ਬਹਾਦੁਰ ਨਗਰ ਵਿਚ ਦੇਰ ਰਾਤ ਆਪਸੀ ਰੰਜਿਸ਼ ਦੇ ਚੱਲਦੇ ਇਕ ਘਰ 'ਤੇ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਜੋ ਕਿ ਪਹਿਲਾਂ ਹੀ ਇਸ ਘਰ ਵਿਚ ਕਿਰਾਏ 'ਤੇ ਰਹਿੰਦਾ ਸੀ, ਉਸ ਵੱਲੋਂ ਨਿੱਜੀ ਰੰਜਿਸ਼ ਦੇ ਚੱਲਦੇ ਦੇਰ ਰਾਤ ਆ ਕੇ ਘਰ ਦੇ ਮਾਲਕ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

ਇਸ ਦੌਰਾਨ ਘਰ ਦੇ ਮਾਲਕ ਨੇ ਮਸਾਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਗੁਆਂਢੀਆਂ ਦੇ ਘਰ ਵਿਚ ਜਾ ਵੜਿਆ ਤਾਂ ਮੁਲਜ਼ਮ ਵੱਲੋਂ ਉਸ ਦੇ ਪਿੱਛੇ ਆ ਕੇ ਉਸ ਘਰ 'ਤੇ ਵੀ ਫਾਇਰ ਕੀਤਾ ਗਿਆ। ਫਾਇਰਿੰਗ ਕਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ। ਗ਼ਨੀਮਤ ਰਹੀ ਕਿ ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਨਜ਼ਦੀਕੀ ਘਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋ ਗਈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ

ਪੀੜਤ ਦੇ ਭਰਾ ਨੇ ਦੱਸਿਆ ਕਿ ਰਵੀ ਨਾਮਕ ਲੜਕਾ ਜੋ ਪਹਿਲਾਂ ਉਸਦੇ ਘਰ 'ਚ ਕਿਰਾਏ 'ਤੇ ਰਹਿੰਦਾ ਸੀ ਪਰ ਮੁਹੱਲੇ ਵਾਲਿਆਂ ਵੱਲੋਂ ਉਸਦੀਆਂ ਸ਼ਿਕਾਇਤਾਂ ਤੋਂ ਬਾਅਦ ਉਸ ਤੋਂ ਕਮਰਾ ਖਾਲੀ ਕਰਵਾ ਲਿਆ ਪਰ ਉਹ ਉਸ ਦੇ ਭਰਾ ਨਾਲ ਰੰਜਿਸ਼ ਰੱਖਣ ਲੱਗ ਗਿਆ ਜਿਸ ਨੂੰ ਲੈ ਕੇ ਐਤਵਾਰ ਨੂੰ ਬਿਠਾ ਕੇ ਰਾਜ਼ੀਨਾਮਾ ਕਰਵਾਉਣਾ ਸੀ ਪਰ ਉਸ ਤੋਂ ਪਹਿਲਾ ਹੀ ਉਸ ਵੱਲੋਂ ਰਾਤ ਉਸ ਦੇ ਭਰਾ ਦੇ ਘਰ ਆ ਕੇ ਫਾਇਰਿੰਗ ਕਰ ਦਿੱਤੀ ਗਈ ਅਤੇ ਜਦੋਂ ਉਸ ਦਾ ਭਰਾ ਆਪਣੀ ਜਾਨ ਬਚਾਉਣ ਲਈ ਭੱਜ ਕੇ ਗੁਆਂਢੀਆਂ ਦੇ ਘਰ ਵੜਿਆ ਤਾਂ ਉਥੇ ਵੀ ਪਿੱਛਾ ਕਰਕੇ ਉਸ 'ਤੇ ਫਾਇਰ ਕਰਦਾ ਰਿਹਾ। 

 

 


author

Gurminder Singh

Content Editor

Related News