ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Friday, Apr 05, 2019 - 02:06 PM (IST)

ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

ਫਰੀਦਕੋਟ(ਜਗਤਾਰ) : ਫਰੀਦਕੋਟ ਜ਼ਿਲੇ ਦੇ ਥਾਣਾ ਪੰਜਗਰਾਈ ਦੇ ਇਲਾਕੇ ਦੇ ਆਲੇ-ਦੁਆਲੇ ਦੇ ਏਰੀਆ ਵਿਚ ਰਾਤ ਦੇ ਸਮੇਂ ਰਾਹਗੀਰਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਨਗਦੀ ਅਤੇ ਹੋਰ ਸਾਮਾਨ ਲੁੱਟਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਪੁਲਸ ਨੇ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਲੁਟੇਰਿਆਂ ਤੋਂ ਵਾਰਦਾਤ ਦੇ ਸਮੇਂ ਇਸਤੇਮਾਲ ਹੋਣ ਵਾਲੀ ਇਕ ਬਾਈਕ ਵੀ ਬਰਾਮਦ ਕੀਤੀ ਗਈ ਹੈ ਅਤੇ ਲੁੱਟੇ ਹੋਏ 12000 ਰੁਪਏ ਦੀ ਨਗਦੀ ਅਤੇ ਇਕ ਸੈਮਸੰਗ ਮੋਬਾਇਲ ਵੀ ਬਰਾਮਦ ਕੀਤਾ ਗਿਆ ਹੈ।

PunjabKesari

ਜਾਣਕਾਰੀ ਦਿੰਦੇ ਹੋਏ ਕਿ ਪੁਲਸ ਚੌਕੀ ਪੰਜਗਰਾਈ ਦੇ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੇ 27 ਮਾਰਚ ਨੂੰ ਇਕ ਵਿਅਕਤੀ ਨੂੰ ਲੁੱਟਿਆ ਸੀ, ਜਿਸ ਦੇ ਸਬੰਧ ਵਿਚ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਪੁਲਸ ਵੱਲੋਂ ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਏਗਾ ਤਾਂ ਜੋ ਇਨ੍ਹਾਂ ਵੱਲੋਂ ਲੁੱਟ ਦੀਆਂ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ ਉਸ ਦਾ ਪਤਾ ਲਗਾਇਆ ਜਾ ਸਕੇ।


author

cherry

Content Editor

Related News