''ਸਿਟ'' ਵੱਲੋਂ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਜਾਂਚ : ਪ੍ਰਬੋਧ ਕੁਮਾਰ

Tuesday, Jan 29, 2019 - 09:30 AM (IST)

''ਸਿਟ'' ਵੱਲੋਂ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਜਾਂਚ : ਪ੍ਰਬੋਧ ਕੁਮਾਰ

ਫ਼ਰੀਦਕੋਟ (ਰਾਜਨ)— ਏ. ਡੀ. ਜੀ. ਪੀ. ਪ੍ਰਬੋਧ ਕੁਮਾਰ ਪ੍ਰਮੁੱਖ ਸਿਟ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਤੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਮਵਾਰ ਨੂੰ ਥਾਣਾ ਸਦਰ ਵਿਖੇ 4 ਅਪ੍ਰੈਲ ਤੱਕ ਪੁਲਸ ਰਿਮਾਂਡ 'ਤੇ ਚੱਲ ਰਹੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਤੋਂ ਬਹਿਬਲ ਗੋਲੀ ਕਾਂਡ ਸਬੰਧੀ ਕਈ ਘੰਟੇ ਪੁੱਛ-ਗਿੱਛ ਕੀਤੀ। ਇਸ ਦੌਰਾਨ ਏ. ਡੀ. ਜੀ. ਪੀ. ਨੇ ਦਾਅਵਾ ਕੀਤਾ ਕਿ ਜੋ ਕੁਝ ਵੀ ਹੋ ਰਿਹਾ ਹੈ ਉਹ ਕਾਨੂੰਨ ਦੇ ਦਾਇਰੇ ਅਤੇ ਕਾਨੂੰਨ ਦੀ ਮਰਿਯਾਦਾ ਅਨੁਸਾਰ ਨਿਰਪੱਖ ਰੂਪ ਵਿਚ ਹੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ 'ਸਿਟ' ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਯਾਦ ਰਹੇ ਕਿ ਬਹਿਬਲ ਗੋਲੀ ਕਾਂਡ ਮਾਮਲੇ 'ਚ ਹੁਣ ਤੱਕ 'ਸਿਟ' ਵੱਲੋਂ 212 ਗਵਾਹਾਂ ਤੋਂ ਇਲਾਵਾ 37 ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਅਤੇ ਜਾਂਚ ਦੇ ਘੇਰੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਵੀ ਲਿਆਂਦਾ ਜਾ ਚੁੱਕਾ ਹੈ ਪਰ ਇਹ ਪਹਿਲਾ ਮੌਕਾ ਹੈ ਕਿ ਇਸ ਮਾਮਲੇ 'ਚ ਕਿਸੇ ਸਾਬਕਾ ਸੀਨੀਅਰ ਪੁਲਸ ਅਧਿਕਾਰੀ ਨੂੰ ਪੁਲਸ ਹਿਰਾਸਤ ਵਿਚ ਲਿਆ ਗਿਆ ਹੈ।


author

cherry

Content Editor

Related News