ਫਰੀਦਕੋਟ ਦੇ ਪਿੰਡ ਧੂੜਕੋਟ ''ਚ ਮਾਮੂਲੀ ਵਿਵਾਦ ਨੂੰ ਲੈ ਕੇ ਹੋਈ ਖੂਨੀ ਜੰਗ (ਵੀਡੀਓ)

Friday, Nov 22, 2019 - 06:31 PM (IST)

ਫਰੀਦਕੋਟ (ਜਗਤਾਰ ਦੋਸਾਂਝ) - ਦਿਨ ਚੜ੍ਹਦੇ ਹੀ ਫਰੀਦਕੋਟ ਦਾ ਪਿੰਡ ਧੂੜਕੋਟ ਉਸ ਸਮੇਂ ਦਹਿਲ ਗਿਆ, ਜਦੋਂ ਨਿੱਜੀ ਰੰਜ਼ਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਕਾਰਨ 2 ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਂ ਨੂੰ ਇਲਾਜ ਲਈ ਸਥਾਨਕ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

PunjabKesari

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਖਮੀ ਦੇ ਭਰਾ ਜਸਵੀਰ ਸਿੰਘ ਨੇ ਦੱਸਿਆ ਕਿ ਟਰਾਲੀ ਨੂੰ ਲੈ ਕੇ ਉਨ੍ਹਾਂ ਦੀ ਸ਼ਰੀਕੇ ਵਿੱਚ ਬਹਿਸ ਹੋ ਗਈ ਜਿਸ’ਤੇ ਸ਼ਰੀਕੇ ਵਾਲੇ ਅਤੇ 6-7 ਹੋਰ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਉਸਦੇ ਵੱਡੇ ਭਰਾ ’ਤੇ ਗੋਲੀ ਚਲਾ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਡੀ.ਐੱਸ.ਪੀ ਗੁਰਪ੍ਰੀਤ ਸਿੰਘ ਮੁਤਾਬਕ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ।


 


author

rajwinder kaur

Content Editor

Related News