ਫਰੀਦਕੋਟ ''ਚ ਵੱਡੀ ਵਾਰਦਾਤ, ਘਰ ''ਚ ਦਾਖਲ ਹੋ ਕੇ ਨੌਜਵਾਨ ਦਾ ਕਤਲ
Friday, May 08, 2020 - 07:51 PM (IST)

ਫਰੀਦਕੋਟ (ਜਗਤਾਰ) : ਲੋਕ ਡਾਊਨ ਦੌਰਾਨ ਫਰੀਦਕੋਟ ਦੇ ਪਿੰਡ ਢੁੱਡੀ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਪੰਜ ਹਮਲਾਵਰਾਂ ਵਲੋਂ ਪੁਰਾਣੀ ਰੰਜਿਸ਼ ਦੇ ਤਹਿਤ ਘਰ 'ਚ ਕਰ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਸ ਵਲੋਂ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫਿਲਹਾਲ ਖਬਰ ਲਿਖੇ ਜਾਣ ਤਕ ਕਿਸੇ ਹਮਲਾਵਰ ਦੇ ਗ੍ਰਿਫਤਾਰ ਹੋਣ ਦੀ ਸੂਚਨਾ ਨਹੀਂ ਸੀ।