ਫਰੀਦਕੋਟ ਛਾਉਣੀ 'ਚ ਸ਼ੱਕੀ ਹਾਲਾਤ 'ਚ ਘੁੰਮਦਾ ਵਰਦੀਧਾਰੀ ਨੌਜਵਾਨ ਗ੍ਰਿਫਤਾਰ

12/21/2018 3:03:00 PM

ਫਰੀਦਕੋਟ (ਜਗਤਾਰ) : ਫਰੀਦਕੋਰਟ 'ਚ ਛਾਉਣੀ 'ਚ ਘੁੰਮਦੇ ਇਕ ਵਰਦੀਧਾਰੀ ਨੌਜਵਾਨ ਨੂੰ ਫੌਜ ਵਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫੌਜ ਦੇ ਕਰਮਚਾਰੀਆਂ ਨੂੰ ਇਕ ਵਰਦੀਧਾਰੀ ਨੌਜਵਾਨ ਸ਼ੱਕੀ ਹਾਲਾਤ 'ਚ ਛਾਉਣੀ 'ਚ ਘੁੰਮਦਾ ਦਿਖਾਈ ਦਿੱਤਾ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ ਤੇ ਉਸ ਕੋਲੋਂ ਕੁਝ ਦਸਤਾਵੇਜ਼ ਵੀ ਬਰਾਮਦ ਹੋਏ ਹਨ। ਫੌਜ ਅਧਿਕਾਰੀਆਂ ਵਲੋਂ ਉਕਤ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।


Baljeet Kaur

Content Editor

Related News