ਕੋਟਕਪੂਰਾ ਪੁੱਜੇ ਅਰਵਿੰਦ ਕੇਜਰੀਵਾਲ, ਕੈਪਟਨ ਤੇ ਰਾਹੁਲ 'ਤੇ ਕੱਸਿਆ ਤੰਜ (ਵੀਡੀਓ)

05/16/2019 12:09:07 PM

ਫਰੀਦਕੋਟ (ਜਗਤਾਰ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਰੀਦਕੋਟ ਪਹੁੰਚ ਚੁੱਕੇ ਹਨ, ਜਿਸ ਦੌਰਾਨ ਉਨ੍ਹਾਂ ਨੇ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ 'ਚ ਨਮਨ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਰਾਹੁਲ ਗਾਂਧੀ 'ਤੇ ਤੰਜ ਕਸਦਿਆਂ ਕਿਹਾ ਕਿ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਕੈਪਟਨ ਸਰਕਾਰ ਸਜ਼ਾ ਦੇਣ 'ਚ ਅਸਫਲ ਸਿੱਧ ਹੋਈ ਹੈ। ਕੇਜਰੀਵਾਲ ਨੇ ਕਿਹਾ ਕਿ ਕੋਟਕਪੂਰਾ ਦੇ ਇਸ ਚੌਕ 'ਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਬੈਠੀ ਸੰਗਤ 'ਤੇ ਬਾਦਲ ਸਰਕਾਰ ਦੇ ਕਹਿਣ 'ਤੇ ਗੋਲੀਆਂ ਅਤੇ ਸੋਟੀਆਂ ਵਰਾਈਆਂ ਗਈਆਂ ਸਨ। ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਕਾਬੂ ਕਰਨ ਤੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਸੱਤਾ 'ਚ ਆਉਣ ਤੋਂ ਬਾਅਦ ਕਾਂਗਰਸ ਦੀ ਇਸ ਸਰਕਾਰ ਨੇ ਅਜੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਦੋਸ਼ੀਆਂ ਨੂੰ ਕਾਬੂ ਕੀਤਾ। 

ਉਨ੍ਹਾਂ ਬੀਤੇ ਦਿਨ ਰਾਹੁਲ ਗਾਂਧੀ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਕਾਬੂ ਕਰਨ ਦੀ ਗੱਲ 'ਤੇ ਕਿਹਾ ਕਿ ਉਹ ਇਸ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਝੂਠੇ ਵਾਅਦੇ ਕਰ ਰਹੇ ਹਨ। ਕਾਂਗਰਸ ਵਲੋਂ ਬਣਾਈ 'ਸਿੱਟ' ਨੇ ਵੀ ਬਾਦਲਾਂ ਨੂੰ ਦੋਸ਼ੀ ਦੱਸਿਆ ਹੈ, ਜਿਸ ਦੇ ਬਾਵਜੂਦ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲੇ ਹੋਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ ਫਰੀਦਕੋਟ ਲੋਕ ਸਭਾ ਹਲਕਾ ਜੈਤੋ, ਕੋਟਕਪੂਰਾ, ਫਰੀਦਕੋਟ, ਮੁੱਦਕੀ, ਬਾਘਾਪੁਰਾਆ ਅਤੇ ਫਿਰ ਨਿਹਾਲ ਸਿੰਘ ਵਾਲਾ ਫੂਲੋਵਾਲੀ ਪੁਲਸ ਚੜਿੱਕ ਬੁੱਧ ਸਿੰਘ ਵਾਲਾ ਤੋਂ ਮੋਗਾ ਤੱਕ ਰੋਡ ਸ਼ੋਅ ਅਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

rajwinder kaur

This news is Content Editor rajwinder kaur