ਕੋਟਕਪੂਰਾ ਗੋਲੀਕਾਂਡ : ਫਰੀਦਕੋਟ ਦੀ ਅਦਾਲਤ 'ਚ ਮੁਲਜ਼ਮਾਂ ਦੀ ਪੇਸ਼ੀ (ਤਸਵੀਰਾਂ)

Friday, Jul 12, 2019 - 12:47 PM (IST)

ਕੋਟਕਪੂਰਾ ਗੋਲੀਕਾਂਡ : ਫਰੀਦਕੋਟ ਦੀ ਅਦਾਲਤ 'ਚ ਮੁਲਜ਼ਮਾਂ ਦੀ ਪੇਸ਼ੀ (ਤਸਵੀਰਾਂ)

ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ ਸਿੱਟ ਵਲੋਂ ਨਾਮਜ਼ਦ ਕੀਤੇ ਮੁਲਜ਼ਮਾਂ ਖਿਲਾਫ ਮਾਣਯੋਗ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ਦੇ ਸਬੰਧ 'ਚ ਅੱਜ ਸਾਰੇ ਮੁਲਜ਼ਮ ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋ ਰਹੇ ਹਨ। ਨਾਮਜ਼ਦ ਕੀਤੇ ਗਏ ਮੁਲਜ਼ਮਾਂ 'ਚ ਆਈ.ਜੀ. ਪਰਮਰਾਜ ਉਪਰਾਨੰਗਲ ਤੋਂ ਇਲਾਵਾ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ, ਤਤਕਾਲੀ ਐੱਸ.ਐੱਚ.ਓ. ਕੋਟਕਪੂਰਾ ਗੁਰਦੀਪ ਸਿੰਘ ਪੰਧੇਰ, ਤਤਕਾਲੀ ਡੀ.ਐੱਸ.ਪੀ. ਬਲਜੀਤ ਸਿੰਘ ਸਿੱਧੂ ਸ਼ਾਮਲ ਹਨ। ਇਸ ਦੌਰਾਨ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸਿੰਘ ਸ਼ਰਮਾ ਦੇ ਬੀਮਾਰ ਹੋ ਜਾਣ ਕਾਰਨ ਉਨ੍ਹਾਂ ਦੇ ਵਕੀਲ ਵਲੋਂ ਹਾਜ਼ਰੀ ਮੁਆਫੀ ਅਰਜ਼ੀ ਲਗਾਈ ਗਈ ਹੈ। 

PunjabKesari
ਦੱਸ ਦੇਈਏ ਕਿ ਪੇਸ਼ ਹੋ ਰਹੇ ਨਾਮਜ਼ਦ ਮੁਲਜ਼ਮਾਂ ਨੂੰ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਅਦਾਲਤ ਵਲੋਂ ਦਿੱਤੀ ਜਾਵੇਗੀ।

PunjabKesari


author

rajwinder kaur

Content Editor

Related News