ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
Thursday, Apr 23, 2026 - 06:35 PM (IST)
ਫਰੀਦਕੋਟ (ਜਸਬੀਰ ਕੌਰ ਜੱਸੀ/ਬਾਂਸਲ)- ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਅੰਦਰ ਕਿਸੇ ਤਰ੍ਹਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜ਼ਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ, ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
ਜ਼ਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜ਼ਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
