ਡਿਲਵਰੀ ਦੌਰਾਨ ਗਰਭਵਤੀ ਦੀ ਮੌਤ, ਡਾਕਟਰਾਂ 'ਤੇ ਲਗੇ ਲਾਪਰਵਾਹੀ ਦੇ ਦੋਸ਼

12/01/2018 12:22:53 PM

ਫਰੀਦਕੋਟ (ਜਗਤਾਰ) - ਕੋਟਕਪੂਰਾ ਦੇ ਨਿੱਜੀ ਹਸਪਤਾਲ 'ਚ ਪ੍ਰਬੰਧਕਾਂ 'ਤੇ ਗਰਭਵਤੀ ਔਰਤ ਦੇ ਇਲਾਜ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਵਿਆਹੁਤਾ (27) ਨੂੰ ਡਿਲਵਰੀ ਦੌਰਾਨ ਡਾਕਟਰਾਂ ਵਲੋਂ ਗਲਤ ਇੰਜੈਕਸ਼ਨ ਲਗਾ ਦਿੱਤਾ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾਕਟਰਾਂ ਦੀ ਇਸ ਲਾਪਰਵਾਹੀ ਕਾਰਨ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੇ ਗੁੱਸੇ 'ਚ ਆ ਕੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  

rajwinder kaur

This news is Content Editor rajwinder kaur