ਫਰੀਦਕੋਟ: ਨਸ਼ੇ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ, ਇਸ ਵਿਧਾਇਕ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

05/03/2021 6:47:30 PM

ਫਰੀਦਕੋਟ (ਜਗਤਾਰ) - ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜਲਾਲੇਆਨਾ ਵਿੱਚ ਚਾਰ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਉਰਫ ਕੈਪਟਨ ਨਾਂ ਵਜੋਂ ਹੋਈ ਹੈ, ਜਿਸ ਦੀ ਮੌਤ ਨਾਲ ਪਰਿਵਾਰ ਵਿੱਚ ਹੀ ਨਹੀਂ ਸਗੋਂ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਇਸ ਮਾਮਲੇ ਵਿੱਚ ਪੀੜਤ ਪਰਵਾਰ ਨੇ ਪਿੰਡ ਦੇ ਹੀ ਇੱਕ ਨਸ਼ਾ ਤਸਕਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜੋ ਕਿ ਸ਼ਰੇਆਮ ਨਸ਼ੇ ਦੀ ਸਪਲਾਈ ਕਰ ਰਿਹਾ ਹੈ। 

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਮ੍ਰਿਤਕ ਦੀ ਮਾਂ ਸਰਬਜੀਤ ਕੌਰ ਨੇ ਕਿਹਾ ਕਿ ਉਸਦਾ ਪੁੱਤਰ ਪਿਛਲੇ ਦੋ ਸਾਲ ਤੋਂ ਗਲਤ ਸੰਗਤ ਵਿੱਚ ਸੀ। ਉਨ੍ਹਾਂ ਦੇ ਪਿੰਡ ਵਿੱਚ ਇੱਕ ਵਿਅਕਤੀ ਸ਼ਰੇਆਮ ਨਸ਼ੇ ਦੀ ਸਪਲਾਈ ਕਰ ਰਿਹਾ ਹੈ।  ਘਟਨਾ ਵਾਲੇ ਦਿਨ ਉਨ੍ਹਾਂ ਦਾ ਪੁੱਤਰ ਖੇਤ ਵਿੱਚ ਚਾਰਾ ਲੈਣ ਗਿਆ ਸੀ। ਉਸ ਦਿਨ ਨਸ਼ਾ ਤਸਕਰ ਨੇ ਉਨ੍ਹਾਂ ਦੇ ਪੁੱਤ ਨੂੰ ਨਸ਼ਾ ਉਪਲੱਬਧ ਕਰਵਾਇਆ, ਜਿਸਦੀ ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ। ਇਸ ਗੱਲ ਦਾ ਪਤਾ ਉਨ੍ਹਾਂ ਨੂੰ ਉਦੋਂ ਲੱਗਾ ਜਦੋਂ ਉਹ ਕਾਫ਼ੀ ਦੇਰ ਤੱਕ ਘਰ ਵਾਪਸ ਨਹੀਂ ਆਇਆ। ਉਨ੍ਹਾਂ ਨੇ ਜਦੋਂ ਖੇਤ ’ਚ ਜਾਕੇ ਵੇਖਿਆ ਤਾਂ ਉਹ ਬੇਸੁਰਤ ਪਿਆ ਹੋਇਆ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ।  

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਘਟਨਾ ਦਾ ਪਤਾ ਲੱਗਣ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮ੍ਰਿਤਕ ਦੇ ਘਰ ਪੁੱਜੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਸ ਮਾਮਲੇ ਵਿੱਚ ਅਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸੰਧਵਾਂ ਨੇ ਕਿਹਾ ਕਿ ਵਰਤਮਾਨ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਪਿੱਛਲੀ ਅਕਾਲੀ ਸਰਕਾਰ ਦੇ ਸਮੇਂ ਤੋਂ ਵੀ ਜ਼ਿਆਦਾ ਨਸ਼ਾ ਵਿਕ ਰਿਹਾ ਹੈ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਦੂਜੇ ਪਾਸੇ ਪਰਿਵਾਰ ਨੇ ਉਕਤ ਤਸਕਰ ਖ਼ਿਲਾਫ਼ ਸਖ਼ਤ ਕਾਰਵਾਹੀ ਦੀ ਮੰਗ ਕੀਤੀ ਹੈ ਤਾਂਕਿ ਉਨ੍ਹਾਂ ਦੇ ਪੁੱਤ ਵਾਂਗ ਕਿਸੇ ਹੋਰ ਦਾ ਪੁੱਤ ਵੀ ਮੌਤ ਦੇ ਮੂੰਹ ਵਿੱਚ ਜਾਣ ਤੋਂ ਬੱਚ ਸਕੇ। ਪਿੰਡ ਜਲਾਲੇਆਨਾ ਦੇ ਜਸਪਾਲ ਸਿੰਘ ਅਤੇ ਸਰਬਜੀਤ ਕੌਰ ਦੇ ਇਕਲੌਤੇ ਬੇਟੇ ਦੀ ਮੌਤ ਤੋਂ ਬਾਅਦ ਪਿੰਡ ਵਾਸੀਆ ਨੇ ਵੀ ਇਸ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖਬਰ ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆ


rajwinder kaur

Content Editor

Related News