ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ ''ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

Tuesday, Apr 20, 2021 - 06:48 PM (IST)

ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ ''ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਫਰੀਦਕੋਟ (ਜਗਤਾਰ) - ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਦੋ ਦਿਨ ਪਹਿਲਾਂ ਹੋਏ ਕਿਸਾਨ ਦੇ ਕਤਲ ਮਾਮਲੇ ਨੂੰ ਪੁਲਸ ਵਲੋਂ ਸੁਲਝਾ ਲੈਣ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਮ੍ਰਿਤਕ ਕਿਸਾਨ ਦਾ ਧੜ ਤੋਂ ਵੱਖ ਕੀਤਾ ਸਿਰ ਪੁਲਸ ਨੇ ਬਰਾਮਦ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਸਿਰ ਪੁਲਸ ਨੂੰ ਉਸੇ ਦੇ ਹੀ ਘਰੋਂ ਹੀ ਜ਼ਮੀਨ ’ਚ ਦੱਬਿਆ ਹੋਇਆ ਬਰਾਮਦ ਹੋਇਆ ਹੈ। ਪੁਲਸ ਨੇ ਸਿਰ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਪੁਲਸ ਨੇ ਸਿਰ ਦੀ ਭਾਲ ਕਰਨ ਲਈ ਬਹੁਤ ਸਾਰੇ ਲੋਕਾਂ ਤੋਂ ਇਸ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਕੀਤੀ।  ਪੁਲਸ ਨੇ ਮ੍ਰਿਤਕ ਦੇ ਪੁੱਤਰ ਪਿੱਪਲ ਸਿੰਘ, ਨੂੰਹ ਤੇ ਧੀ ਨੂੰ ਵੀ ਪੁੱਛਗਿੱਛ ਲਈ ਥਾਣੇ ਬੁਲਾਇਆ, ਜਿਸ ਤੋਂ ਬਾਅਦ ਪੁਲਸ ਨੇ ਪਿੰਡ ਦੇ ਸਰਪੰਚ ਅਤੇ ਪਿੰਡ ਦੇ ਮੁਹਤਬਰਾਂ ਦੀ ਮੌਜੂਦਗੀ ਵਿੱਚ ਘਰ ’ਚੋਂ ਸਿਰ ਬਰਾਮਦ ਕਰ ਲਿਆ। ਪੁਲਸ ਨੇ ਸਿਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਕੱਲੇ ਧੜ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। 

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਦੱਸ ਦੇਈਏ ਕਿ ਫਰੀਦਕੋਟ ਦੇ ਸਾਦਿਕ ਨੇੜਲੇ ਪਿੰਡ ਦੀਪ ਸਿੰਘ ਵਾਲਾ ਵਿਖੇ ਬੀਤੇ ਦਿਨੀਂ 60 ਸਾਲਾ ਕਿਸਾਨ ਹਰਪਾਲ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਕਾਤਲਾਂ ਨੇ ਕਿਸਾਨ ਦਾ ਕਤਲ ਕਰ ਸਿਰ ਧੜ ਨਾਲੋ ਵੱਖ ਕਰ ਦਿੱਤਾ ਸੀ ਅਤੇ ਜਾਂਦੇ ਸਮੇਂ ਕਿਸਾਨ ਦਾ ਸਿਰ ਆਪਣੇ ਨਾਲ ਲੈ ਗਏ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਸੀ। ਸਿਰ ਨੂੰ ਲੱਭਣ ਲਈ ਪੁਲਸ ਲਗਾਤਾਰ ਯਤਨ ਕਰ ਰਹੀ ਸੀ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦੇ ਸਮੇਂ ਪੁਲਸ ਨੇ ਘਰ ਦੇ ਵਿਹੜੇ ਵਿੱਚ ਦੱਬਿਆ ਹੋਇਆ ਸਿਰ ਬਰਾਮਦ ਕਰ ਲਿਆ। ਪੁਲਸ ਨੇ ਸਿਰ ਨੂੰ ਆਪਣੇ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਹੋਰ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ


author

rajwinder kaur

Content Editor

Related News