ਫਰੀਦਕੋਟ: ਖੇਤਾਂ ''ਚੋਂ ਮਿਲਿਆ ''ਪਾਕਿਸਤਾਨ ਜ਼ਿੰਦਾਬਾਦ'' ਦੇ ਨਾਅਰੇ ਲਿਖਿਆ ਗੁਬਾਰਾ, ਲੋਕਾਂ ''ਚ ਦਹਿਸ਼ਤ ਦਾ ਮਾਹੌਲ
Thursday, Oct 15, 2020 - 06:03 PM (IST)
ਫਰੀਦਕੋਟ (ਜਗਤਾਰ): ਫਰੀਦਕੋਟ ਦੇ ਨਾਲ ਲਗਦੇ ਪਿੰਡ ਚਹਿਲ ਦੇ ਖੇਤਾਂ 'ਚੋਂ ਪਾਕਿਸਤਾਨ ਦੇ ਨਾਅਰੇ ਨਾਲ ਲਿਖਿਆ ਗੁਬਾਰਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਬਾਰੇ ਤੇ ਲਿਖੇ ਪਾਕਿਸਤਾਨ ਜਿੰਦਾਬਾਦ ਅਤੇ ਆਈ ਲਵ ਪਾਕਿਸਤਾਨ ਦੇ ਨਾਅਰੇ ਅਤੇ ਮੁਹੰਮਦ ਅਲੀ ਜਿਨਾਅ ਦੀ ਫੋਟੋ, ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਫਰੀਦਕੋਟ ਦੇ ਇਸ ਪਿੰਡ ਵਿਚ ਅਜਿਹਾ ਗੁਬਾਰਾ ਪਹਿਲੀ ਵਾਰ ਮਿਲਿਆ ਹੈ, ਜਿਸ ਕਿਸਾਨ ਨੂੰ ਇਹ ਗੁਬਾਰਾ ਮਿਲਿਆ ਉਹ ਕਾਫ਼ੀ ਡਰਿਆ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਗੁਬਾਰਾ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ: ਪਿੰਡ ਮਹਾਬਧਰ 'ਚ ਕਿਸਾਨਾਂ ਨੇ ਘੇਰਿਆ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਦਾ ਕਾਫ਼ਲਾ
ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਸਾਨ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਜਦ ਆਪਣੇ ਖੇਤ 'ਚ ਗੇੜਾ ਮਾਰਨ ਗਿਆ ਤਾਂ ਉਸ ਨੂੰ ਖੇਤ ਵਿਚ ਹਰੇ ਅਤੇ ਚਿੱਟੇ ਰੰਗ ਦਾ ਇਕ ਗੁਬਾਰਾ ਮਿਲਿਆ, ਜਿਸ ਉਪਰ ਪਾਕਿਸਤਾਨ ਦੇ ਨਾਅਰੇ ਅੰਗਰੇਜ਼ੀ 'ਚ ਲਿਖੇ ਹੋਏ ਹਨ ਅਤੇ ਨਾਲ ਹੀ ਉਰਦੂ ਜਾਂ ਕਿਸੇ ਹੋਰ ਭਾਸ਼ਾ ਵਿਚ ਵੀ ਕੁਝ ਲਿਖਿਆ ਹੋਇਆ ਹੈ।ਉਨ੍ਹਾਂ ਦੱਸਿਆ ਕਿ ਗੁਬਾਰੇ ਉਪਰ ਪਾਕਿਸਤਾਨ ਦੇ ਲੀਡਰ ਮੁਹੰਮਦ ਅਲੀ ਜਿਨਾਅ ਦੀ ਤਸਵੀਰ ਵੀ ਛਪੀ ਹੋਈ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਹੁਣ ਸੰਗਰੂਰ 'ਚ ਸਰਕਾਰੀ ਅਦਾਰਿਆਂ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਇਹ ਵੀ ਪੜ੍ਹੋ: ਹੁਣ ਸੰਗਰੂਰ 'ਚ ਸਰਕਾਰੀ ਅਦਾਰਿਆਂ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਮੌਕੇ ਤੇ ਪਹੁੰਚੇ ਥਾਣਾ ਸਦਰ ਫਰੀਦਕੋਟ ਦੇ ਐੱਸ.ਐੱਚ.ਓ. ਨੇ ਗੁਬਾਰੇ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਮਾਮਲੇ ਤੇ ਉਨ੍ਹਾਂ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ, ਉਨ੍ਹਾਂ ਕਿਹਾ ਕਿ ਉਹ ਆਪਣੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਬੋਲਣਗੇ।