ਰਣੀਕੇ ਹੋਣਗੇ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ!
Sunday, Apr 07, 2019 - 11:02 AM (IST)

ਚੰਡੀਗੜ੍ਹ (ਭੁੱਲਰ)—ਫਰੀਦਕੋਟ ਰਿਜ਼ਰਵ ਹਲਕੇ ਤੋਂ ਕਾਂਗਰਸ ਵਲੋਂ ਅੱਜ ਮੁਹੰਮਦ ਸਦੀਕ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਬਾਰੇ ਫੈਸਲਾ ਲੈ ਲਿਆ ਹੈ। ਸੂਤਰਾਂ ਅਨੁਸਾਰ ਸਾਬਕਾ ਅਕਾਲੀ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ ਇਸ ਹਲਕੇ ਤੋਂ ਅਕਾਲੀ ਦਲ ਵਲੋਂ ਮੈਦਾਨ 'ਚ ਉਤਾਰਿਆ ਜਾ ਰਿਹਾ ਹੈ। ਭਾਵੇਂ ਇਸ ਬਾਰੇ ਹਾਲੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਰਸਮੀ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਪਰ ਅੱਜ-ਭਲਕੇ ਉਕਤ ਐਲਾਨ ਹੋ ਸਕਦਾ ਹੈ।