ਗੁਰਲਾਲ ਪਹਿਲਵਾਨ ਦੇ ਕਤਲ ਤੋਂ ਕੁੱਝ ਸਮਾਂ ਪਹਿਲਾਂ ਘਟਨਾ ਵਾਲੀ ਥਾਂ ਦੇ ਨੇੜੇ ਹੋਈ ਸੀ ਗੁੰਡਾਗਰਦੀ

2/20/2021 5:02:14 PM

ਫ਼ਰੀਦਕੋਟ (ਜਗਤਾਰ): ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭੁੱਲਰ ਦੀ ਹੱਤਿਆ ਨਾਲ ਪੂਰੇ ਫ਼ਰੀਦਕੋਟ ’ਚ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ। ਉੱਥੇ ਗੁੰਡਿਆਂ ਦੇ ਹੌਂਸਲੇ ਬੇਹੱਦ ਬੁਲੰਦ ਹਨ ਅਤੇ ਉੱਥੇ ਪੁਲਸ ਦੀ ਕਾਰਗੁਜ਼ਾਰੀ ’ਤੇ ਵੀ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸ਼ਹਿਰ ’ਚ ਅਮਨ ਕਾਨੂੰਨ ਦੀ ਸਥਿਤੀ ਕਾਫ਼ੀ ਵਿਗੜ ਚੁੱਕੀ ਹੈ, ਜੋ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ, ਜੋ ਗੁਰਲਾਲ ਪਹਿਲਵਾਨ ਦੀ ਹੱਤਿਆ ਦੇ ਕੁੱਝ ਘੰਟੇ ਪਹਿਲਾਂ ਦੀ ਹੈ, ਜਿੱਥੇ ਦੋ ਗਰੁੱਪਾਂ ਦੇ ਮੁੰਡਿਆਂ ’ਚ ਖੂਬ ਲੜਾਈ ਹੋਈ, ਜਿਸ ’ਚ ਪੱਥਰਬਾਜ਼ੀ ਹੋਈ, ਲੱਤਾਂ, ਮੁੱਕੇ ਵੀ ਚੱਲੇ ਅਤੇ ਇਨ੍ਹਾਂ ਮੁੰਡਿਆਂ ਦੇ ਕੋਲ ਤੇਜ਼ਧਾਰ ਹਥਿਆਰ ਵੀ ਸਨ, ਜਿੱਥੇ ਪੁਲਸ ਦੇਰੀ ਨਾਲ ਪਹੁੰਚੀ, ਜਿਸ ਦੇ ਬਾਅਦ ਉਨ੍ਹਾਂ ਖਦੇੜਿਆ ਗਿਆ। ਇਸੇ ਦਿਨ ਪੁਲਸ ਵਲੋਂ 2 ਮੁੰਡਿਆਂ ਨੂੰ ਦੇਸੀ ਕੱਟੇ ਨਾਲ ਫੜ੍ਹਿਆ ਗਿਆ ਸੀ। ਜਿਨ੍ਹਾਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ:  ਰਿਸ਼ਤੇ ਹੋਏ ਤਾਰ-ਤਾਰ, ਸਕੇ ਭਰਾ ਵਲੋਂ ਨਲਕੇ ਦੀ ਹੱਥੀ ਮਾਰ ਕੇ ਭਰਾ ਦਾ ਕਤਲ

PunjabKesari

ਇੰਨਾਂ ਹੀ ਨਹੀਂ ਠੀਕ ਉਸੇ ਦਿਨ ਪਿੰਡ ਘੁਗਿਆਨਾ ਦੇ ਕੋਲ ਤਿੰਨ ਗੱਡੀਆਂ ’ਚ ਬੈਠੇ ਕੁੱਝ ਨੌਜਵਾਨਾਂ ਜਿਨ੍ਹਾਂ ਦੇ ਕੋਲ ਹਥਿਆਰ ਸਨ, ਉਨ੍ਹਾਂ ਵਲੋਂ ਤਿੰਨ ਫਾਇਰ ਕਰਕੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਸ ਉਨ੍ਹਾਂ ਦਾ ਪਤਾ ਲਗਾਉਣ ’ਚ ਨਾਕਾਮ ਰਹੀ ਅਤੇ ਜਿਸ ਨੂੰ ਲੈ ਕੇ ਫਰੀਦਕੋਟ ਸਦਰ ’ਚ ਅਣਜਾਣ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ:  ਸ਼ਰਮਨਾਕ ਹਾਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

PunjabKesari

ਉੱਥੇ ਦੇਸੀ ਕੱਟੇ ਦੇ ਨਾਲ ਫੜ੍ਹੇ ਗਏ ਦੋ ਮੁੰਡਿਆਂ ਦੇ ਬਾਰੇ ’ਚ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਵਕੀਲ ਸਿੰਘ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ 2 ਮੁੰਡਿਆਂ ਜੋ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਸਨ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਇਕ ਦੇਸੀ ਕੱਟਾ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਤਫ਼ਤੀਸ਼ ਦੌਰਾਨ ਇਨ੍ਹਾਂ ਮੰਨਿਆ ਕਿ ਇਹ ਦੂਜੇ ਸੂਬੇ ਤੋਂ ਲਿਆ ਕੇ ਦੇਸੀ ਪਿਸਤੌਲ ਅੱਗੇ ਵੇਚਣ ਲਈ ਜਾ ਰਹੇ ਸਨ। ਅਜੇ ਇਨ੍ਹਾਂ ਕੋਲੋਂ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ: ਕੁੱਤਿਆਂ ਨੇ ਨੋਚ-ਨੋਚ ਖਾਧਾ ਪੰਜ ਸਾਲਾ ਬੱਚਾ, ਖੂਨ ਨਾਲ ਭਿੱਜੇ ਕੱਪੜਿਆਂ ਨੂੰ ਛਾਤੀ ਨਾਲ ਲਾ ਰੋਂਦੀ ਰਹੀ ਮਾਂ

ਦੱਸ ਦੇਈਏ ਕਿ ਇਸੇ ਦਿਨ ਫਰੀਦਕੋਟ ਦੇ ਜੁਬਲੀ ਸਿਨੇਮਾ  ਚੌਂਕ ਵਿਚ ਉਸ ਸਮੇਂ ਸਨਸਨੀ ਫੈਲ ਗਈ ਸੀ, ਜਦੋਂ ਇਥੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਾਣਕਾਰੀ ਮੁਤਾਬਕ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਇਸ ਦੌਰਾਨ ਗੁਰਲਾਲ ਭਲਵਾਨ ਗੰਭੀਰ ਜ਼ਖ਼ਮੀ ਹੋ ਗਏ। 


Shyna

Content Editor Shyna