ਬੇਅਦਬੀ ਮਾਮਲੇ 'ਚ ਐੱਸ.ਆਈ.ਟੀ. ਨੂੰ ਵੱਡਾ ਝਟਕਾ, ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

Monday, Jul 27, 2020 - 04:33 PM (IST)

ਬੇਅਦਬੀ ਮਾਮਲੇ 'ਚ ਐੱਸ.ਆਈ.ਟੀ. ਨੂੰ ਵੱਡਾ ਝਟਕਾ, ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ (ਜਗਤਾਰ ਦੁਸਾਂਝ) : ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਰਹੀ ਸਿੱਟ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਫਰੀਦਕੋਟ ਅਦਾਲਤ ਨੇ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 5 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਆਈ.ਜੀ. ਖਟੜਾ ਦੀ ਅਗਵਾਈ ਵਾਲੀ ਸਿਟ ਵਲੋਂ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ ਤੇ ਅਦਾਲਤ ਵਲੋਂ ਸਾਰਿਆਂ ਨੂੰ ਜੁਡੀਅਲ ਰਿਮਾਂਡ 'ਤੇ ਭੇਜਿਆ ਗਿਆ ਸੀ। ਰਿਮਾਂਡ ਖਤਮ ਹੋਣ 'ਤੇ ਅੱਜ ਇਨ੍ਹਾਂ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋਂ : ਕੈਨੇਡਾ 'ਚ ਦਰਦਨਾਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਦੱਸ ਦੇਈਏ ਕਿ 2015 'ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਸੀ, ਜਿਸਦੀ ਜਾਂਚ ਸਿਟ ਵਲੋਂ ਕੀਤੀ ਜਾ ਰਹੀ ਹੈ। ਹਾਂਲਾਂਕਿ ਇਸ ਮਾਮਲੇ ਦੀ ਪਹਿਲਾਂ ਤੋਂ ਸੀਬੀਆਈ ਵਲੋਂ ਵੀ ਜਾਂਚ ਕੀਤੀ ਗਈ ਸੀ, ਜਿਸ 'ਚ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋਂ : ਹਵਸ 'ਚ ਅੰਨ੍ਹੇ ਨੌਜਵਾਨ ਦੀ ਕਰਤੂਤ: 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ (ਵੀਡੀਓ)


author

Baljeet Kaur

Content Editor

Related News