ਕੇਂਦਰੀ ਜੇਲ੍ਹ ਫਰੀਦਕੋਟ ’ਚੋਂ ਫਿਰ ਮੋਬਾਈਲ ਬਰਾਮਦ, ਕੇਸ ਦਰਜ

Tuesday, Jun 09, 2026 - 05:29 PM (IST)

ਕੇਂਦਰੀ ਜੇਲ੍ਹ ਫਰੀਦਕੋਟ ’ਚੋਂ ਫਿਰ ਮੋਬਾਈਲ ਬਰਾਮਦ, ਕੇਸ ਦਰਜ

ਫਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫਰੀਦਕੋਟ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਬਣਾਉਣ ਦੇ ਮੰਤਵ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 4 ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਫਰੀਦਕੋਟ ਪੁਲਸ ਨੇ 2 ਕੈਦੀਆਂ ਅਤੇ 2 ਹਵਾਲਾਤੀਆਂ ਖ਼ਿਲਾਫ ਜੇਲ੍ਹ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਗੁਰਚਰਨ ਸਿੰਘ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਗਿਆ ਕਿ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪਾਬੰਦੀਸ਼ੁਦਾ ਵਸਤੂਆਂ ਦੀ ਬਰਾਮਦਗੀ ਲਈ ਜੇਲ ਗਾਰਦ ਨਾਲ ਮਿਲ ਕੇ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਸੀ।

ਤਲਾਸ਼ੀ ਦੌਰਾਨ ਕੈਦੀ ਗੁਰਦੀਪ ਸਿੰਘ (ਜ਼ਿਲ੍ਹਾ ਮੋਗਾ), ਹਵਾਲਾਤੀ ਰਾਜ ਸਿੰਘ (ਜ਼ਿਲ੍ਹਾ ਫਾਜ਼ਿਲਕਾ), ਹਵਾਲਾਤੀ ਅਰਵਿੰਦ ਸਿੰਘ (ਜ਼ਿਲ੍ਹਾ ਫਾਜ਼ਿਲਕਾ) ਅਤੇ ਕੈਦੀ ਸੁਰਜੀਤ ਸਿੰਘ (ਜ਼ਿਲ੍ਹਾ ਫਾਜ਼ਿਲਕਾ) ਨਾਲ ਸਬੰਧਤ ਬੈਰਕਾਂ ’ਚੋਂ 4 ਮੋਬਾਈਲ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਤੁਰੰਤ ਰਿਪੋਰਟ ਤਿਆਰ ਕਰਕੇ ਥਾਣਾ ਸਿਟੀ ਫਰੀਦਕੋਟ ਪੁਲਸ ਨੂੰ ਭੇਜੀ ਗਈ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News