ਫਿਰ ਵਿਵਾਦਾਂ ’ਚ ਫ਼ਰੀਦਕੋਟ ਦੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ ਮਿਲੇ 6 ਮੋਬਾਇਲ

Sunday, Nov 13, 2022 - 01:46 PM (IST)

ਫਿਰ ਵਿਵਾਦਾਂ ’ਚ ਫ਼ਰੀਦਕੋਟ ਦੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ ਮਿਲੇ 6 ਮੋਬਾਇਲ

ਫਰੀਦਕੋਟ (ਜਗਤਾਰ) : ਪੰਜਾਬ ਸਰਕਾਰ ਦਾਅਵਾ ਕਰਦੀ ਆ ਰਹੀ ਹੈ ਕਿ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕੀਤਾ ਜਾਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦੇ ਰਹੀ ਹੈ। ਪੰਜਾਬ ਦੀਆਂ ਜੇਲ੍ਹਾਂ ਵਿਚ ਲਗਾਤਾਰ ਕੈਦੀ ਮੋਬਾਇਲ ਦੀ ਵਰਤੋਂ ਕਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰੋਂ ਇਕ ਵਾਰ ਫਿਰ ਤਲਾਸ਼ੀ ਦੌਰਾਨ ਕੈਦੀਆਂ ਦੀਆਂ ਬੈਰਕਾਂ ’ਚੋਂ 6 ਮੋਬਾਇਲ ਅਤੇ 6 ਸਿੰਮ ਬਰਾਮਦ ਕੀਤੇ ਗਏ ਹਨ। ਇੰਨ੍ਹਾਂ ਵਿਚ 3 ਟੱਚ ਸਕਰੀਨ ਫੋਨ ਸ਼ਾਮਲ ਹਨ। ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ੍ਹ ਪ੍ਰਸ਼ਾਸਨ ਮੁਤਾਬਕ ਜੇਲ੍ਹ ਕਰਮਚਾਰੀਆਂ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲੈਣ ’ਤੇ 2 ਹਵਾਲਾਤੀਆਂ ਤੋਂ 1-1 ਮੋਬਾਇਲ ਸਮੇਤ ਸਿਮ ਬਰਾਮਦ ਕੀਤੇ ਗਏ ਜਦਕਿ 3 ਮੋਬਾਇਲ ਸਮੇਤ ਸਿੰਮ ਲਾਵਾਰਿਸ ਹਾਲਤ ਵਿਚ ਮਿਲੇ ਹਨ। 

ਉਧਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਇਲ ਬਰਾਮਦ ਕੀਤੇ ਹਨ ਜਿਸਦੇ ਸੰਬੰਧ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਇਲ ਫੋਨ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ੍ਹ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖ਼ਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 


author

Gurminder Singh

Content Editor

Related News