ਜੇਲ੍ਹ ''ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਕਾਰੋਬਾਰੀਆਂ ਕੋਲੋਂ ਫਿਰੌਤੀ ਮੰਗਣ ਵਾਲੇ 3 ਬਦਮਾਸ਼ ਕਾਬੂ

Thursday, Aug 06, 2020 - 06:12 PM (IST)

ਜੇਲ੍ਹ ''ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਕਾਰੋਬਾਰੀਆਂ ਕੋਲੋਂ ਫਿਰੌਤੀ ਮੰਗਣ ਵਾਲੇ 3 ਬਦਮਾਸ਼ ਕਾਬੂ

ਫਰੀਦਕੋਟ (ਜਗਤਾਰ, ਰਾਜਨ): ਜੇਲ੍ਹ 'ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਭੋਲੇ ਭਾਲੇ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣ ਵਾਲੇ 3 ਬਦਮਾਸ਼ਾਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਕੋਲੋਂ 32 ਬੋਰ ਦੇ 2 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਜੋ ਜੇਲ੍ਹ 'ਚ ਬੰਦ ਗੈਂਗਸਟਰਾਂ ਵਲੋਂ ਹੀ ਇਨ੍ਹਾਂ ਨੂੰ ਮੁੱਹਈਆ ਕਰਵਾਏ ਗਏ ਸਨ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਭਾਵੇਂ ਪੁਲਸ ਸ਼ਾਤਰ ਅਪਰਾਧੀਆਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕ ਦਿੰਦੀ ਹੈ ਪਰ ਇਹ ਅਪਰਾਧੀ ਅਤੇ ਗੈਂਗਸਟਰ ਜੇਲ੍ਹ 'ਚ ਬੈਠ ਕੇ ਹੀ ਆਪਣੀਆਂ ਗਤੀਵਿਧੀਆਂ ਨੂੰ ਬਾਹਰ ਬੈਠੇ ਆਪਣੇ ਚੇਲਿਆਂ ਦੇ ਜ਼ਰੀਏ ਅੰਜਾਮ ਦਿੰਦੇ ਰਹਿੰਦੇ ਹਨ। ਅੱਜ ਅਜਿਹੇ ਹੀ ਇਕ ਨੈਟਵਰਕ ਦਾ ਪਰਦਫਾਸ਼ ਕੀਤਾ ਗਿਆ ਹੈ, ਜਿਸ 'ਚ ਫਰੀਦਕੋਟ ਪੁਲਸ ਨੇ 3 ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਜੇਲ੍ਹ 'ਚ ਬੰਦ ਆਪਣੇ ਆਕਾਵਾਂ ਦੀ ਸ਼ਹਿ ਤੇ ਕਾਰੋਬਾਰੀਆਂ ਨੂੰ ਅਸਲੇ ਦੀ ਨੋਕ ਤੇ ਡਰਾ ਧਮਕਾ ਕੇ ਉਨ੍ਹਾਂ ਤੋਂ ਫਿਰੌਤੀ ਵਸੂਲਦੇ ਸਨ।ਪੁਲਸ ਨੇ ਇਨ੍ਹਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਕੋਲੋਂ 2 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ ਅਤੇ ਇਹ ਹਥਿਆਰ ਇਨ੍ਹਾਂ ਨੂੰ ਇਨ੍ਹਾਂ ਦੇ ਜੇਲ੍ਹਾਂ 'ਚ ਬੰਦ ਆਕਾਵਾਂ ਵਲੋਂ ਹੀ ਮੁੱਹਈਆ ਕਰਵਾਏ ਗਏ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇਨਵੇਸਟੀਗੇਸ਼ਨ ਫਰੀਦਕੋਟ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਥਾਣਾ ਸਿਟੀ ਫਰੀਦਕੋਟ ਅਤੇ 391 ਫਰੀਦਕੋਟ ਦੀ ਟੀਮ ਨੇ ਸਾਂਝੇ ਐਕਸ਼ਨ ਤਹਿਤ 3 ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੀ ਸ਼ਹਿ ਤੇ ਇਲਾਕੇ ਦੇ ਕਾਰੋਬਾਰੀਆਂ ਤੋਂ ਹਥਿਆਰਾਂ ਦੀ ਨੋਕ ਤੇ ਫਿਰੌਤੀ ਵਸੂਲਦੇ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਬੀਤੇ ਦਿਨੀਂ ਜੈਤੋ ਦੇ ਇਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ ਪਰ ਪੈਸੇ ਨਾ ਮਿਲਣ ਤੇ ਇਨ੍ਹਾਂ ਨੇ ਕਾਰੋਬਾਰੀ ਦੀ ਦੁਕਾਨ ਤੇ ਫਾਇਰਿੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਸੁਰਾਗ ਮਿਲਣ ਦੀ ਆਸ ਹੈ।


author

Shyna

Content Editor

Related News