ਫਰੀਦਕੋਟ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਹਮਲਾ

Friday, Jul 14, 2023 - 06:26 PM (IST)

ਫਰੀਦਕੋਟ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਹਮਲਾ

ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਦੋ ਹੋਰ ਕੈਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਗੈਂਗਸਟਰ ਗੋਰੂ ਬੱਚਾ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਜੇਲ੍ਹ ਪ੍ਰਬੰਧਨ ਦੀ ਸ਼ਿਕਾਇਤ ’ਤੇ ਸਥਾਨਕ ਥਾਣਾ ਸਿਟੀ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਆਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਾਹਨੇਵਾਲ ਨਿਵਾਸੀ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਪੁੱਤਰ ਜਗਮੋਹਨ ਸ਼ਰਮਾ ਸਥਾਨਕ ਕੇਂਦਰੀ ਮਡਾਰਨ ਜੇਲ੍ਹ ਦੇ ਹਾਈ ਸਕਿਓਰਟੀ ਜ਼ੋਨ ਵਿਚ ਬੰਦ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰੂ ਬੱਚਾ ਦੀ ਅਚਾਨਕ ਸਿਹਤ ਖਰਾਬ ਹੋ ਗਈ ਸੀ ਅਤੇ ਉਹ ਜੇਲ੍ਹ ਵਿਚ ਬਣੇ ਹਸਪਤਾਲ ਵਿਚ ਦਵਾਈ ਲੈਣ ਲਈ ਗਿਆ ਸੀ। 

ਇਹ ਵੀ ਪੜ੍ਹੋ : ਪਾਤੜਾਂ ’ਚ 8ਵੀਂ ਜਮਾਤ ਦੀ ਕੁੜੀ ਦਾ ਬਲਾਤਕਾਰ ਤੋਂ ਬਾਅਦ ਕਤਲ, ਵਾਰਦਾਤ ਕਰਕੇ ਇੰਸਟਾ ’ਤੇ ਲਾਈਵ ਹੋਇਆ ਮੁੰਡਾ

ਇਸ ਦੌਰਾਨ ਜਦੋਂ ਉਹ ਦਵਾਈ ਲੈ ਕੇ ਵਾਪਸ ਆਪਣੀ ਬੈਰਕ ਵਿਚ ਜਾ ਰਿਹਾ ਸੀ ਤਾਂ ਜੇਲ੍ਹ ਵਿਚ ਬੰਦ ਮਲੇਰਕੋਟਲਾ ਦੇ ਪਿੰਡ ਖੁਰਦ ਦੇ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਸਰਬਜੀਤ ਸਿੰਘ ਅਤੇ ਮੋਗਾ ਦੇ ਪਿੰਡ ਦੋਸਾਂਝ ਦੇ ਦੀਪ ਸਿੰਘ ਉਰਫ ਸੀਪਾ ਪੁੱਤਰ ਰਮੇਸ਼ ਚੰਦ ਨੇ ਉਸ ’ਤੇ ਹਮਲਾ ਕਰ ਦਿੱਤਾ। ਇਨ੍ਹਾਂ ਦੋਵਾਂ ਵੱਲੋਂ ਗੋਰੂ ਬੱਚਾ ਨਾਲ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਥਾਣਾ ਸਿਟੀ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਗਈ। ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰੂ ਬੱਚਾ ਦਾ ਮੈਡੀਕਲ ਹਸਪਤਾਲ ਵਿਚ ਇਲਾਜ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਸ਼ਾਮ ਢਲਦੇ ਅੱਯਾਸ਼ੀ ਦਾ ਅੱਡਾ ਬਣ ਜਾਂਦੀ ਲੁਧਿਆਣਾ ਦੀ ਸਬਜ਼ੀ ਮੰਡੀ, ਜ਼ੋਰਾਂ ਨਾਲ ਚੱਲਦਾ ਜਿਮਸ ਫਰੋਸ਼ੀ ਦਾ ਧੰਦਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News