ਵੱਡੇ ਵਿਵਾਦ ’ਚ ਘਿਰੀ ਫਰੀਦਕੋਟ ਜੇਲ, ਕੈਦੀਆਂ ਦਾ ਵੱਡਾ ਕਾਰਨਾਮਾ ਆਇਆ ਸਾਹਮਣੇ
Monday, Aug 22, 2022 - 06:35 PM (IST)
ਫਰੀਦਕੋਟ (ਜਗਤਾਰ) : ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿਚ ਬੰਦ ਕੈਦੀਆਂ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ। ਫਰੀਦਕੋਟ ਜੇਲ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦੀਆਂ ਖਬਰਾਂ ਤੋਂ ਬਾਅਦ ਹੁਣ ਇਨ੍ਹਾਂ ਫੋਨਾਂ ਰਾਹੀਂ ਬਾਹਰ ਗੱਲ ਕਰਕੇ ਫਿਰੌਤੀ ਮੰਗਣ ਦਾ ਖੁਲਾਸਾ ਹੋਇਆ ਹੈ ਅਤੇ ਟਾਰਗੇਟ ਵੀ ਜੇਲ ਵਿਚ ਆਪਣੇ ਸਾਥੀਆਂ ਦੇ ਪਰਿਵਾਰਾਂ ਨੂੰ ਬਣਾਇਆ ਜਾ ਰਿਹਾ ਹੈ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਜੇਲ ਵਿਚ ਬੰਦ ਮੋਗਾ ਜ਼ਿਲ੍ਹੇ ਦੇ 2 ਹਵਾਲਾਤੀਆਂ ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਖ਼ਿਲਾਫ ਮੁਕੱਦਮਾ ਦਰਜ ਕਰਵਾਇਆ ਹੈ। ਇਨ੍ਹਾਂ ਪਾਸੋ ਮੋਬਾਈਲ ਵੀ ਬਰਾਮਦ ਹੋਇਆ ਹੈ ਜਿਸ ਰਾਹੀਂ ਫਿਰੌਤੀ ਮੰਗੀ ਜਾ ਰਹੀ ਸੀ।
ਇਹ ਵੀ ਪੜ੍ਹੋ : ਲੁਧਿਆਣਾ ’ਚ ਲਾਪਤਾ ਹੋਏ ਸਹਿਜ ਦੀ ਦੋਰਾਹਾ ਨਹਿਰ ’ਚੋਂ ਮਿਲੀ ਲਾਸ਼, ਸਕੇ ਤਾਏ ਨੇ ਹੱਥੀਂ ਕਤਲ ਕਰਕੇ ਕਮਾਇਆ ਕਹਿਰ
ਇਸ ਮਾਮਲੇ ’ਚ ਫਰੀਦਕੋਟ ਦੇ ਡੀ. ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਜੇਲ ਸੁਪਰਡੈਂਟ ਵਲੋਂ ਆਈ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਦੋਹਾਂ ਹਵਾਲਾਤੀਆਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇੰਨ੍ਹਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਿਸ ਧੀ ਨੂੰ ਚਾਵਾਂ ਨਾਲ ਤੋਰਿਆ, ਉਸ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਏ ਮਾਪੇ, ਪਿਤਾ ਦੇ ਬੋਲ ਸੁਣ ਪਸੀਜ ਗਿਆ ਸਭ ਦਾ ਦਿਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।