ਸੁਖਬੀਰ ਬਾਦਲ ਦਾ ਕੁੰਵਰ ਵਿਜੇ ਪ੍ਰਤਾਪ ਨੂੰ ਚੇਲੰਜ

Thursday, May 30, 2019 - 03:35 PM (IST)

ਸੁਖਬੀਰ ਬਾਦਲ ਦਾ ਕੁੰਵਰ ਵਿਜੇ ਪ੍ਰਤਾਪ ਨੂੰ ਚੇਲੰਜ

ਫਰੀਦਕੋਟ (ਜਗਤਾਰ ਦੁਸਾਂਝ) : ਕੋਟਕਪੁਰਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਚਲਾਨ ਪੇਸ਼ ਕੀਤੇ ਜਾਣ 'ਤੇ ਬੋਲਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਫਰੰਟਮੈਨ ਦੀ ਤਰ੍ਹਾਂ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਚੇਲੰਜ ਕਰਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਫੜ੍ਹ ਕੇ ਸਾਨੂੰ ਅੰਦਰ ਕਰਨ। ਉਨ੍ਹਾਂ ਕਿਹਾ ਕਿ ਜਾਂਚ ਦੇ ਨਾਂ 'ਤੇ ਇਹ ਸਾਰਾ ਡਰਾਮਾ ਹੋ ਰਿਹਾ ਹੈ। 

ਦੱਸ ਦੇਈਏ ਕਿ ਸੁਖਬੀਰ ਬਾਦਲ ਪੁਲਸ ਹਿਰਾਸਤ 'ਚ ਮਾਰੇ ਗਏ ਜਸਪਾਲ ਦੇ ਪਰਿਵਾਰ ਵੱਲੋਂ ਦਿੱਤੇ ਜਾ ਰਹੇ ਧਰਨੇ 'ਚ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾਂ ਨੇ ਫਰੀਦਕੋਟ ਦੇ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ ਹਰ ਇਕ ਪੱਖ ਤੋਂ ਇਨਸਾਫ ਦਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ ਨਾਲ ਮਿਲਿਆ ਤਾਂ ਉਹ ਹਾਈਕੋਰਟ ਵੱਲ ਰੁਖ ਕਰਨਗੇ ਤੇ ਪਰਿਵਾਰ ਨੂੰ ਇਨਸਾਫ ਦਿਵਾਉਣਗੇ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤਾ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹਨ।


author

Baljeet Kaur

Content Editor

Related News