ਫਰੀਦਕੋਟ : ਨਗਰ ਨਿਗਮ ਦੀ ਦੀਵਾਰ ’ਤੇ ਲਿਖੇ ਗਏ ‘ਖ਼ਾਲਿਸਤਾਨ’ ਜ਼ਿੰਦਾਬਾਦ ਦੇ ਨਾਅਰੇ

05/13/2022 1:03:46 PM

ਫਰੀਦਕੋਟ (ਜਗਤਾਰ ਦੁਸਾਂਝ) : ਪੰਜਾਬ ਅਤੇ ਇਸਦੇ ਨਾਲ ਲੱਗਦੇ ਸੂਬਿਆਂ ’ਚ ਲਗਾਤਾਰ ਵਿਰੋਧੀ ਹਰਕਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਹੀ ਇਕ ਘਟਨਾ ਫਰੀਦਕੋਟ ’ਚ ਵੀ ਦੇਖਣ ਨੂੰ ਮਿਲੀ ਹੈ ਜਿੱਥੇ ਕਿਸੇ ਅਣਪਛਾਤੇ ਵਲੋਂ ਫਰੀਦਕੋਟ ਦੀ ਬਾਜੀਗਰ ਬਸਤੀ ’ਚ ਨਗਰ ਨਿਗਮ ਦੀ ਪਾਰਕ ਦੀ ਕੰਧ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਿਖਿਆ ਗਿਆ ਹੈ।  ਸਭ ਤੋਂ ਪਹਿਲਾਂ ਇਸ ਨਾਅਰੇ ਨੂੰ ਇਲਾਕੇ ਦੇ ਸਫ਼ਾਈ ਕਰਮਚਾਰੀ ਵਲੋਂ ਦੇਖਿਆ ਗਿਆ ਅਤੇ ਉਸ ਨੇ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ। ਪੁਲਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਉੱਥੇ ਪੇਂਟ ਕਰਵਾ ਕੇ ਨਾਅਰੇ ਨੂੰ ਮਿਟਾਇਆ ਗਿਆ ਅਤੇ ਸ਼ਹਿਰ ’ਚ ਨਾਕਾਬੰਦੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਮੁਫ਼ਤ ਸਫ਼ਰ ਨੂੰ ਲੈ ਕੇ ਹੰਗਾਮਾ, ਬੱਸ ਸਾਹਮਣੇ ਲੇਟੀ ਬਜ਼ੁਰਗ ਬੀਬੀ, ਜਾਣੋ ਪੂਰਾ ਮਾਮਲਾ

ਐੱਸ.ਐੱਸ.ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਨੇੜਲੇ ਇਲਾਕੇ ’ਚ ਸੀ.ਸੀ.ਟੀ.ਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਮੋਬਾਇਲ ਡੰਪ ਵੀ ਚੈੱਕ ਕੀਤਾ ਜਾ ਰਿਹਾ ਹੈ। ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜਾਣਕਾਰੀ ਮੁਤਾਬਕ ਹਿਮਾਚਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। 

PunjabKesari

ਇਹ ਵੀ ਪੜ੍ਹੋ : ਬਠਿੰਡਾ ਵਿਖੇ ਮੁਫ਼ਤ ਸਫ਼ਰ ਨੂੰ ਲੈ ਕੇ ਹੰਗਾਮਾ, ਬੱਸ ਸਾਹਮਣੇ ਲੇਟੀ ਬਜ਼ੁਰਗ ਬੀਬੀ, ਜਾਣੋ ਪੂਰਾ ਮਾਮਲਾ


Meenakshi

News Editor

Related News