ਫਰੀਦਕੋਟ 'ਚ ਵੱਜੀ 'ਸਦੀਕ ਦੀ ਤੂੰਬੀ', ਬੇਸੁਰੇ ਰਹੇ ਵਿਰੋਧੀ

05/23/2019 4:50:16 PM

ਫਰੀਦਕੋਟ (ਹਾਲੀ, ਪਵਨ, ਗੋਪੀ) - 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ 'ਚ ਮੁਹੰਮਦ ਸਦੀਕ ਨੇ ਇਤਿਹਾਸ ਸਿਰਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 'ਚ ਸੂਬੇ ਭਰ 'ਚੋਂ ਮੁਹੰਮਦ ਸਦੀਕ ਦੀ ਸਭ ਤੋਂ ਵੱਡੀ ਜਿੱਤ ਹੈ। ਦੱਸ ਦੇਈਏ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਵਲੋਂ ਮੁਹੰਮਦ ਸਦੀਕ, ਅਕਾਲੀ-ਭਾਜਪਾ ਵਲੋਂ ਗੁਲਜ਼ਾਰ ਸਿੰਘ ਰਣੀਕੇ ਅਤੇ ਆਮ ਆਦਮੀ ਪਾਰਟੀ ਵਲੋਂ ਪ੍ਰੋ. ਸਾਧੂ ਸਿੰਘ ਅਤੇ ਪੀਡੀਏ ਵਲੋਂ ਮਾਸਟਰ ਬਲਦੇਵ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਕਾਂਗਰਸ ਦੇ ਮੁਹੰਮਦ ਸਦੀਕ ਨੂੰ 41,7931 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੂੰ 334674 ਵੋਟਾਂ ਪ੍ਰਾਪਤ ਹੋਈਆਂ, ਜਦਕਿ ‘ਆਪ’ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਨੂੰ 114610 ਵੋਟਾਂ ਹੀ ਹਾਸਲ ਹੋ ਸਕੀਆਂ। ਇਸੇ ਤਰ੍ਹਾਂ ਮਾਸਟਰ ਬਲਦੇਵ ਸਿੰਘ ਨੂੰ ਸਿਰਫ 43794 ਵੋਟਾਂ ਹੀ ਪ੍ਰਾਪਤ ਹੋਈਆਂ।

ਜ਼ਿਕਰਯੋਗ ਹੈ ਕਿ ਫਰੀਦਕੋਟ ਹਲਕੇ 'ਚ ਹੁਣ ਤੱਕ 12 ਵਾਰ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਾ ਝੰਡਾ 7 ਵਾਰ ਬੁਲੰਦ ਹੋਇਆ ਹੈ ਜਦਕਿ 3 ਵਾਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅ) ਇਕ ਵਾਰ ਅਤੇ ਆਮ ਆਦਮੀ ਪਾਰਟੀ ਇਕ ਵਾਰ ਜਿੱਤ ਚੁੱਕੀ ਹੈ। 2009 'ਚ ਹੋਈਆਂ ਲੋਕ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਗੁਲਸ਼ਨ ਨੇ 4,57,734 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਜਦਕਿ ਉਨ੍ਹਾਂ ਦੇ ਵਿਰੋਧੀ ਸੁਖਵਿੰਦਰ ਸਿੰਘ ਡੈਨੀ (ਇਡਿਅਨ ਨੈਸ਼ਨਲ ਕਾਂਗਰਸ ਪਾਰਟੀ) ਨੂੰ 3,95,692 ਵੋਟਾਂ ਅਤੇ ਰੇਸ਼ਮ ਸਿੰਘ (ਬਹੁਜਨ ਸਮਾਜ ਪਾਰਟੀ) ਨੂੰ 34,479 ਵੋਟਾਂ ਹਾਸਲ ਹੋਈਆਂ ਸਨ। ਇਸੇ ਤਰ੍ਹਾਂ 2014 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਸਾਧੂ ਸਿੰਘ ਨੇ 4,50,751 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ ਜਦਕਿ ਉਨ੍ਹਾਂ ਦੇ ਵਿਰੋਧੀ ਪਰਮਜੀਤ ਕੌਰ ਗੁਲਸ਼ਨ (ਸ਼੍ਰੋਮਣੀ ਅਕਾਲੀ ਦਲ) ਨੂੰ 2,78,235 ਵੋਟਾਂ ਅਤੇ ਜੋਗਿੰਦਰ ਸਿੰਘ ਪੰਜਗਰਾਈਆਂ (ਇਡੀਅਨ ਨੈਸ਼ਨਲ ਕਾਂਗਰਸ) ਨੂੰ 3,816 ਵੋਟਾਂ ਮਿਲੀਆਂ ਹਨ।

2014 ਵਿਚ ਪਹਿਲੀ ਵਾਰ ਲੋਕ ਸਭਾ ਚੋਣਾਂ ਲੜਨ ਲਈ ਮੈਦਾਨ ਵਿਚ ਉਤਰੀ ਆਮ ਆਦਮੀ ਪਾਰਟੀ ਵਲੋਂ ਪ੍ਰੋ. ਸਾਧੂ ਸਿੰਘ ਨੂੰ ਫਰੀਦਕੋਟ ਤੋਂ ਮੈਦਾਨ 'ਚ ਉਤਾਰਿਆ ਗਿਆ। 'ਆਪ' ਵਲੋਂ ਸਾਧੂ ਸਿੰਘ 'ਤੇ ਖੇਡਿਆ ਗਿਆ ਦਾਅ ਬਿਲਕੁਲ ਸਹੀ ਸਾਬਤ ਹੋਇਆ ਅਤੇ ਸਾਧੂ ਸਿੰਘ ਡੇਢ ਲੱਖ ਵੋਟਾਂ ਤੋਂ ਵੱਧ ਦੇ ਵੱਡੇ ਫਰਕ ਨਾਲ ਜੇਤੂ ਰਹੇ। ਹੁਣ ਮੁੜ ਆਮ ਆਦਮੀ ਪਾਰਟੀ ਵਲੋਂ ਫਰੀਦਕੋਟ ਤੋਂ ਲੋਕ ਸਭਾ ਚੋਣਾਂ ਲਈ ਸਾਧੂ ਸਿੰਘ ਦੇ ਨਾਮ ਦੇ ਐਲਾਨ ਕੀਤਾ ਗਿਆ ਹੈ। ਫਿਲਹਾਲ ਅਜੇ ਤਕ ਕਾਂਗਰਸ ਅਤੇ ਅਕਾਲੀ ਦਲ ਵਲੋਂ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। 

rajwinder kaur

This news is Content Editor rajwinder kaur