ਡੀ. ਸੀ. ਤੋਂ ਸੁਣੋ ਮਹਿੰਦਰਪਾਲ ਦਾ ਸਸਕਾਰ ਨਾ ਹੋਣ ਦਾ ਕਾਰਨ (ਵੀਡੀਓ)

Monday, Jun 24, 2019 - 12:28 PM (IST)

ਫਰੀਦਕੋਟ (ਜਗਤਾਰ) - ਬੀਤੇ ਦਿਨ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਨਾਭਾ ਦੀ ਜੇਲ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਉਨ੍ਹਾਂ ਦੇ ਘਰ ਪਹੁੰਚ ਗਏ। ਉਨ੍ਹਾਂ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ ਮਹਿੰਦਰਪਾਲ ਦਾ ਅੰਤਿਮ ਸੰਸਕਾਰ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਡੇਰਾ ਸਮਰਥਕਾਂ ਅਤੇ ਮ੍ਰਿਤਕ ਮਹਿੰਦਰਪਾਲ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਰਿਸ਼ਤੇਦਾਰ ਆਉਣ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕਰਨ ਦੀ ਗੱਲ ਕਹੀ ਹੈ। ਅੰਤਿਮ ਸੰਸਕਾਰ ਦੇ ਬਾਰੇ ਗੱਲ ਕਰਨ ਲਈ ਉਹ ਮੁੜ ਉਨ੍ਹਾਂ ਦੇ ਘਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਮ੍ਰਿਤਕ ਮਹਿੰਦਰਪਾਲ ਦਾ ਅੰਤਿਮ ਸੰਸਕਾਰ ਹੋ ਜਾਵੇ, ਜਿਸ ਦੇ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  

ਦੱਸ ਦੇਈਏ ਕਿ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਮਹਿੰਦਰਪਾਲ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿੰਦਰਪਾਲ ਦਾ ਕਤਲ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ, ਜਿਸ ਦੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।


author

rajwinder kaur

Content Editor

Related News