ਡੀ. ਸੀ. ਵੱਲੋਂ ਸੁਵਿਧਾ ਕੇਂਦਰ ਤੇ ਰੋਜ਼ਗਾਰ ਦਫਤਰ ਦਾ ਨਿਰੀਖਣ

Wednesday, Feb 27, 2019 - 04:08 AM (IST)

ਡੀ. ਸੀ. ਵੱਲੋਂ ਸੁਵਿਧਾ ਕੇਂਦਰ ਤੇ ਰੋਜ਼ਗਾਰ ਦਫਤਰ ਦਾ ਨਿਰੀਖਣ
ਫਰੀਦਕੋਟ (ਪਵਨ, ਖੁਰਾਣਾ, ਦਰਦੀ)-ਜ਼ਿਲੇ ਦੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਆਈ. ਏ. ਐੱਸ. ਨੇ ਅੱਜ ਸੁਵਿਧਾ ਕੇਂਦਰ ਅਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਸੁਵਿਧਾ ਕੇਂਦਰ ਵਿਚ ਆਏ ਲੋਕਾਂ ਤੋਂ ਕੇਂਦਰ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਸਰਕਾਰੀ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਆਉਣ ਦਿੱਤੀ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵੀ ਦੌਰਾ ਕੀਤਾ ਅਤੇ ਇੱਥੇ ਆਏ ਨੌਜਵਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਤਜਰਬੇ ਸੁਣੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਉਣ ਵਾਲੇ ਨੌਜਵਾਨਾਂ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ ਵੀ ਹਾਜ਼ਰ ਸਨ।

Related News