ਸ਼ਹਿਰ ਨਿਵਾਸੀ ਸਮੱਸਿਆਵਾਂ ਸਬੰਧੀ ਭਾਈ ਰਾਹੁਲ ਸਿੱਧੂ ਨੂੰ ਮਿਲੇ

Thursday, Feb 28, 2019 - 04:10 AM (IST)

ਸ਼ਹਿਰ ਨਿਵਾਸੀ ਸਮੱਸਿਆਵਾਂ ਸਬੰਧੀ ਭਾਈ ਰਾਹੁਲ ਸਿੱਧੂ ਨੂੰ ਮਿਲੇ
ਫਰੀਦਕੋਟ (ਨਰਿੰਦਰ)- ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਵੱਲੋਂ ਨਵੀਂ ਦਾਣਾ ਮੰਡੀ ਵਿਖੇ ਬਣੇ ਦਫ਼ਤਰ ਵਿਚ ਸ਼ਹਿਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਸ਼ਹਿਰ ਦੇ ਕਈ ਵਾਰਡਾਂ ਦੇ ਵਸਨੀਕ ਉਨ੍ਹਾਂ ਕੋਲ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਪਹੁੰਚੇ ਅਤੇ ਆਪਣੇ ਵਾਰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਹੱਲ ਦੀ ਮੰਗ ਕੀਤੀ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲਿਆਂ ’ਚ ਸੀਵਰੇਜ ਦਾ ਕੰਮ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਲੀਆਂ-ਨਾਲੀਆਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਈ-ਕਈ ਮਹੀਨਿਆਂ ਤੱਕ ਨਾਲੀਆਂ ਦੀ ਸਫਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਗੰਦੇ ਪਾਣੀ ਦੀ ਸਹੀ ਤਰ੍ਹਾਂ ਨਿਕਾਸੀ ਨਹੀਂਂ ਹੋ ਰਹੀ। ਇਸ ਸਬੰਧੀ ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਸ਼ਹਿਰ ’ਚ ਸੀਵਰੇਜ ਦਾ ਕੰਮ ਤੇਜ਼ੀ ਨਾਲ ਚਲਾਉਣ ਲਈ ਸਬੰਧਤ ਵਿਭਾਗ ਅਤੇ ਟੈਂਡਰ ਵਾਲੀ ਕੰਪਨੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਫਾਈ ਵਿਵਸਥਾ ਲਈ ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਤ ਵਿਭਾਗ ਨਾਲ ਗੱਲ ਕੀਤੀ ਜਾਵੇਗੀ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

Related News