ਨਵੇਂ ਥਾਣਾ ਮੁਖੀ ਨੇ ਕੀਤੀ ਗੈਰ-ਸਮਾਜੀ ਅਨਸਰਾਂ ਨੂੰ ਤਾਡ਼ਨਾ

Saturday, Mar 02, 2019 - 04:12 AM (IST)

ਨਵੇਂ ਥਾਣਾ ਮੁਖੀ ਨੇ ਕੀਤੀ ਗੈਰ-ਸਮਾਜੀ ਅਨਸਰਾਂ ਨੂੰ ਤਾਡ਼ਨਾ
ਫਰੀਦਕੋਟ (ਜੁਨੇਜਾ)-ਥਾਣਾ ਸਦਰ ਮਲੋਟ ਵਿਖੇ ਨਵੇਂ ਐੱਸ. ਐੱਚ. ਓ. ਵਜੋਂ ਤਾਇਨਾਤ ਐੱਸ. ਆਈ. ਜੈ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਪਿੱਛੋਂ ਗੈਰ-ਸਮਾਜੀ ਅਨਸਰਾਂ ਨੂੰ ਕਰਡ਼ੇ ਸ਼ਬਦਾਂ ’ਚ ਤਾਡ਼ਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਨਸ਼ਾ ਸਮੱਗਲਰਾਂ ਅਤੇ ਗੈਰ-ਸਮਾਜੀ ਅਨਸਰਾਂ ਵਿਰੁੱਧ ਸਖਤੀ ਨਾਲ ਮੁਹਿੰਮ ਚਲਾਈ ਜਾਵੇਗੀ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਚੰਗੇ ਨਾਗਰਿਕ ਦਾ ਪੁਲਸ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਬੇਝਿਜਕ ਉਨ੍ਹਾਂ ਨੂੰ ਦੱਸ ਸਕਦਾ ਹੈ।

Related News