ਮਜ਼ਦੂਰਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ

Friday, Mar 08, 2019 - 03:53 AM (IST)

ਮਜ਼ਦੂਰਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ
ਫਰੀਦਕੋਟ (ਪਵਨ, ਖੁਰਾਣਾ, ਦਰਦੀ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਹਰਬਿੰਦਰ ਸਿੰਘ ਸ਼ੇਰਾਂ ਵਾਲੀ ਅਤੇ ਕਾਮਰੇਡ ਮਹਿੰਗਾ ਰਾਮ ਦੋਦਾ ਦੀ ਅਗਵਾਈ ਹੇਠ ਮੰਗਾਂ ਸਬੰਧੀ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਆਗੂਆਂ ਨੇ ਮੁੱਖ ਮੰਤਰੀ ਦੇ ਨਾਂ ਇਕ ਮੰਗ-ਪੱਤਰ ਏ. ਡੀ. ਸੀ. (ਵਿਕਾਸ) ਨੂੰ ਦਿੱਤਾ। ਇਸ ਤੋਂ ਪਹਿਲਾਂ ਧਰਨੇ ਨੂੰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰੀਰਾਮ ਚੱਕ ਸ਼ੇਰੇ ਵਾਲਾ, ਜ਼ਿਲਾ ਪ੍ਰਧਾਨ ਹਰਬਿੰਦਰ ਸਿੰਘ, ਜੰਗੀਰ ਸਿੰਘ ਰੁਪਾਣਾ, ਮਲਕੀਤ ਸਿੰਘ, ਬੂਟਾ ਸਿੰਘ ਤੇ ਨਿਰਮਲ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਨਾਨਕ ਚੰਦ ਬਜਾਜ, ਧਰਮਾ ਸਿੰਘ ਸਮਾਘ, ਮਹਿੰਦਰ ਸਿੰਘ ਘੁਮਿਆਰਾ, ਮੰਗਲ ਸਿੰਘ ਤੱਪਾ ਖੇਡ਼ਾ ਤੇ ਪਰਮਜੀਤ ਸਿੰਘ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਲਟਕਾਅ ਰਹੀ ਹੈ, ਜਿਸ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਮਜ਼ਦੂਰ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ। ਇਸ ਸਮੇਂ ਗੁਰਜੀਤ ਕੌਰ ਮਾਂਗਟਕੇਰ, ਬੂਟਾ ਸਿੰਘ ਲੁਬਾਣਿਆਂ ਵਾਲੀ, ਕਬੀਰ ਸਿੰਘ, ਸੀਟੂ ਆਗੂ ਤਰਸੇਮ ਲਾਲ, ਮੁਖਤਿਆਰ ਸਿੰਘ, ਰਾਜ ਕੁਮਾਰ, ਵਕੀਲ ਸਿੰਘ, ਮੁਨਸ਼ੀ ਸਿੰਘ ਉਦੇਕਰਨ, ਰੌਣਕੀ ਰਾਮ, ਬੱਬੀ ਸਿੰਘ, ਦਰਸ਼ਨ ਸਿੰਘ ਫੱਤਣਵਾਲਾ ਆਦਿ ਮੌਜੂਦ ਸਨ। ਇਹ ਹਨ ਮੰਗਾਂ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ। ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਮਨਰੇਗਾ ਕਾਨੂੰਨ ਤਹਿਤ ਸਾਰਾ ਸਾਲ ਕੰਮ ਅਤੇ 600 ਰੁਪਏ ਦਿਹਾੜੀ ਦਿੱਤੀ ਜਾਵੇ। ਬੁਢਾਪਾ ਤੇ ਵਿਧਵਾ ਪੈਨਸ਼ਨ 3000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਖੁਦਕੁਸ਼ੀ ਕਰ ਗਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਖੇਤੀ ਲਈ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਯੋਗ ਹੱਲ ਕੀਤਾ ਜਾਵੇ।

Related News