ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਸਾਂਝੇ ਹੰਭਲੇ ਦਾ ਸੱਦਾ

03/13/2019 4:17:11 AM

ਫਰੀਦਕੋਟ (ਪਵਨ ਤਨੇਜਾ, ਖੁਰਾਣਾ)-ਖੇਤੀਬਾਡ਼ੀ ਵਿਭਾਗ, ਪੰਜਾਬ ਵੱਲੋਂ ਸਾਉਣੀ ਦੀ ਅਹਿਮ ਫਸਲ ਨਰਮੇ ਨੂੰ ਚਿੱਟੀ ਮੱਖੀ ਦੀ ਮਾਰ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਖੇਤੀਬਾਡ਼ੀ ਵਿਭਾਗ ਵੱਲੋਂ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਵਧੀਕ ਡਿਪਟੀ ਕਮਸ਼ਿਨਰ (ਵਿਕਾਸ) ਐੱਚ. ਐੱਸ. ਸਰਾਂ ਦੀ ਅਗਵਾਈ ’ਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਚ. ਐੱਸ. ਸਰਾਂ ਨੇ ਡਰੇਨੇਜ਼, ਸਿੰਚਾਈ, ਜੰਗਲਾਤ ਵਿîਭਾਗ ਤੇ ਹੋਰ ਸਬੰਧਤ ਵਿîਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਮਹਿਕਮੇ ਅਧੀਨ ਆਉਂਦੇ ਰਕਬੇ ’ਚ ਨਦੀਨਾਂ ਦੇ ਖਾਤਮੇ ਦੇ ਨਾਲ-ਨਾਲ ਪੌਦੇ ਲਵਾਉਣ ਦੀ ਲੋਡ਼ ’ਤੇ ਜ਼ੋਰ ਦਿੱਤਾ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਇਸ ਮੌਕੇ ਵਣ ਮੰਡਲ, ਮੱਛੀ ਪਾਲਣ, ਡਰੇਨੇਜ਼, ਸਿੰਚਾਈ, ਡੇਅਰੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਸਮੇਂ ਖੇਤੀਬਾਡ਼ੀ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚਿੱਟੀ ਮੱਖੀ ਦੇ ਬੱਚੇ ਜੂੰ ਵਰਗੇ ਹਲਕੇ ਪੀਲੇ ਰੰਗ ਦੇ ਹੁੰਦੇ ਹਨ ਤੇ ਇਹ ਪੱਤਿਆਂ ਦੇ ਹੇਠਲੇ ਪਾਸੇ ਇਕੱਠੇ ਹੋ ਕੇ ਬਹਿੰਦੇ ਹਨ, ਜਿਸ ਨਾਲ ਨਰਮੇ ਦੀ ਫਸਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲਿਆਂ, ਖਾਲੀ ਜ਼ਮੀਨਾਂ, ਨਹਿਰਾਂ, ਕੱਸੀਆਂ ਤੇ ਡਰੇਨਾਂ ਆਦਿ ’ਚ ਉੱਘੇ ਨਦੀਨਾਂ ਅਤੇ ਹੋਰ ਫਸਲਾਂ ਉੱਪਰ ਪਲਦੀ ਹੈ। ਉਨ੍ਹਾਂ ਖਾਲੀ ਜ਼ਮੀਨਾਂ, ਨਹਿਰਾਂ, ਡਰੇਨਾਂ ਆਦਿ ਤੋਂ ਨਦੀਨਾਂ ਦੇ ਖਾਤਮੇ ਲਈ ਸਬੰਧਤ ਵਿਭਾਗਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨਦੀਨ ਨਸ਼ਟ ਮੁਹਿੰਮ ਦੇ ਪਿਛਲੇ ਸਮੇਂ ’ਚ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ’ਚੋਂ ਅਤੇ ਖੇਤਾਂ ਨੇਡ਼ਿਓਂ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, îਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕਡ਼ੂ ਵੇਲ, ਗਾਜਰ ਘਾਹ, ਭੰਗ ਆਦਿ ਨਦੀਨਾਂ ਨੂੰ ਨਸ਼ਟ ਕਰ ਦੇîਣ। ਇਸ ਮੌਕੇ ਗੁਰਮੀਤ ਸਿੰਘ ਸੋਢੀ, ਰਣਦੀਪ ਹਾਂਡਾ, ਨਰਿੰਦਰਜੀਤ ਸਿੰਘ ਸਿੱਧੂ ਆਦਿ ਵੀ ਹਾਜ਼ਰ ਸਨ।

Related News