ਮਾਨਸਿਕ ਸਿਹਤ ਬਾਰੇ ਸੈਮੀਨਾਰ

03/26/2019 5:08:15 AM

ਫਰੀਦਕੋਟ (ਜ. ਬ.)-ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਸਮੇਂ-ਸਮੇਂ ’ਤੇ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ’ਚ ਰਾਸ਼ਟਰੀ ਮੈਂਟਲ ਹੈਲਥ ਪ੍ਰੋਗਰਾਮ ਤਹਿਤ ਸਰਕਾਰੀ ਹਦਾਇਤਾਂ ਅਨੁਸਾਰ ਮਾਨਸਿਕ ਸਿਹਤ ਵਿਸ਼ੇ ’ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਰਕਾਰੀ ਉਦਯੋਗਿਕ ਸੰਸਥਾ ਵਿਖੇ ਕਰਵਾਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਿੰਸੀਪਲ ਦਰਸ਼ਨ ਸਿੰਘ ਨੇ ਕੀਤੀ। ਮੈਂਟਲ ਹੈਲਥ ਪ੍ਰੋਗਰਾਮ ਦੇ ਜ਼ਿਲਾ ਨੋਡਲ ਅਫਸਰ ਡਾ. ਜਗਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਮੂਲੀਅਤ ਕੀਤੀ। ਸੈਮੀਨਾਰ ਦੀ ਸ਼ੁਰੂਆਤ ’ਚ ਡਾ. ਜਗਰਾਜ ਸਿੰਘ ਨੇ ਮਾਨਸਿਕ ਸਿਹਤ ਪਰਿਭਾਸ਼ਾ ਤੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਮੁਹੱਈਆ ਮੈਂਟਲ ਹੈਲਥ ਅਤੇ ਨਸ਼ਾ ਛੁਡਾਊ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲਾ ਹਸਪਤਾਲ ਫਰੀਦਕੋਟ ਵਿਖੇ 2 ਮਨੋਰੋਗ ਮਾਹਿਰ ਡਾਕਟਰਾਂ ਅਤੇ ਮਨੋਰੋਗ ਕਾਊਂਸਲਰ/ਸੋਸ਼ਲ ਵਰਕਰ ਦੀਆਂ ਸੇਵਾਵਾਂ ਮੁਹੱਈਆ ਹਨ। ਇਸ ਮੌਕੇ ਸਿਵਲ ਹਸਪਤਾਲ ਦੇ ਮਨੋਰੋਗ ਮਾਹਿਰ ਡਾ. ਰਣਜੀਤ ਕੌਰ ਅਤੇ ਡਾ. ਨੇਹਾ ਗੋਇਲ ਨੇ ਹਰ ਵਰਗ ਤੇ ਵਿਸ਼ੇਸ਼ ਕਰ ਕੇ ਬਾਲਗ ਉਮਰ ’ਚ ਪਾਏ ਜਾਣ ਵਾਲੇ ਮਾਨਸਿਕ ਵਿਗਾਡ਼ਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਸਿਵਲ ਹਸਪਤਾਲ ਫਰੀਦਕੋਟ ਦੇ ਮਨੋਰੋਗ ਸੋਸ਼ਲ ਵਰਕਰ ਗੁਰਨਾਮ ਸਿੰਘ ਨੇ ਵੀ ਮਾਨਸਿਕ ਸਿਹਤ ਬਾਰੇ ਆਪਣੇ ਵਿਚਾਰ ਰੱਖੇ। ਸਮੁੱਚੇ ਪ੍ਰੋਗਰਾਮ ’ਚ ਮੰਚ ਸੰਚਾਲਕ ਦੀ ਭੂਮਿਕਾ ਸੰਸਥਾ ਦੇ ਲੈਕਚਰਾਰ ਦਵਿੰਦਰ ਸ਼ਰਮਾ ਨੇ ਬਾਖੂਬੀ ਨਿਭਾਈ। ਸਿਹਤ ਵਿਭਾਗ ਵੱਲੋਂ ਇਸ ਮੌਕੇ ਜਾਗਰੂਕਤਾ ਲਿਟਰੇਚਰ ਵੀ ਵੰਡਿਆ ਗਿਆ।

Related News